ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਬ ਧਰਮ ਸੰਮੇਲਨ, ਸੰਤ ਬਲਬੀਰ ਸਿੰਘ ਸੀਚੇਵਾਲ ਵਾਲਿਆਂ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ ਦਾ ਕੀਤਾ ਸਨਮਾਨ

ਦਿੱਲੀ ,12 ਸਤੰਬਰ (ਜਸ਼ਨ):  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਬ ਧਰਮ ਸੰਮੇਲਨ ਕਰਵਾਇਆ ਗਿਆ ਇਸ ਮੌਕੇ ਸਾਰੇ ਧਰਮਾਂ ਦੇ ਲੋਕ ਸੰਮੇਲਨ ਵਿੱਚ ਇਕੱਤਰ ਹੋਏ ।ਇਸ ਮੌਕੇ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਵਾਲਿਆਂ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ, ਜਿਨ੍ਹਾਂ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਨਮਾਨ ਕੀਤਾ ਗਿਆ।