ਮੇਲੇ ਛਪਾਰ ਲਈ ਵਿਧਾਇਕ ਬੈਂਸ ਨੇ ਕੀਤਾ ਜੱਥਾ ਰਵਾਨਾ,'ਸਾਡਾ ਪਾਣੀ ਸਾਡਾ ਹੱਕ' ਮੁਹਿੰਮ ਜੋਰਾਂ ਤੇ : ਬੈਂਸ

ਲੁਧਿਆਣਾ, 13 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :      ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਪਾਰਟੀ ਵਲੋਂ ਛੇੜਿਆ ਗਿਆ 'ਸਾਡਾ ਪਾਣੀ ਸਾਡਾ ਹੱਕ' ਜਨ ਅੰਦੋਲਨ ਸ਼ਿਖਰਾਂ ਤੇ ਪੁੱਜ ਚੁੱਕਾ ਹੈ ਅਤੇ ਇਸ ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਦਸਤਖਤੀ ਮੁਹਿੰਮ ਵੀ ਪੂਰੀ ਹੋਣ ਵਾਲੀ ਹੈ। ਵਿਧਾਇਕ ਬੈਂਸ ਅੱਜ ਗਿੱਲ ਨਹਿਰ ਨੇੜੇ ਛਪਾਰ ਮੇਲੇ ਲਈ ਰਵਾਨਾ ਹੋਣ ਵਾਲੇ ਜੱਥੇ ਨੂੰ ਹਰੀ ਝੰਡੀ ਦੇਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਵਿਧਾਇਕ ਬੈਂਸ ਨੇ ਕਿਹਾ ਕਿ 'ਸਾਡਾ ਪਾਣੀ ਸਾਡਾ ਹੱਕ' ਮੁਹਿੰਮ ਜੋਰਾਂ ਤੇ ਹੈ ਅਤੇ ਹਰ ਪਾਸਿਓਂ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਇਸ ਦੌਰਾਨ ਸ਼ਾਮਲ ਹੋਏ ਵਰਕਰਾਂ ਨੂੰ ਉਨ•ਾਂ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਘਰ ਘਰ ਪਹੁੰਚਾਉਣ ਅਤੇ ਪੰਜਾਬ ਦੇ ਹਰ ਪਿੰਡ ਹਰ ਕਸਬੇ ਤੱਕ ਪਹੁੰਚ ਕਰਕੇ ਜਿੱਥੇ ਲੋਕਾਂ ਨੂੰ ਜਾਗਰੂਕ ਕਰਨ ਉੱਥੇ ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲੀ ਸਬੰਧੀ ਵੀ ਲੋਕਾਂ ਨੂੰ ਜਾਣਕਾਰੀ ਦੇਣ ਤਾਂ ਜੋ ਪਾਣੀਆਂ ਦੀ ਕੀਮਤ ਵਸੂਲੀ ਨਾਲ ਪੰਜਾਬ ਨੂੰ ਹਰਾ ਭਰਾ ਅਤੇ ਟੈਕਸ ਮੁਕਤ ਸੂਬਾ ਬਣਾਉਣ ਵਿੱਚ ਪਹਿਲ ਕੀਤੀ ਜਾ ਸਕੇ। ਇਸ ਮੌਕੇ ਤੇ ਪਾਰਟੀ ਦੇ ਸੀਨੀਅਰ ਆਗੂ ਜਤਿੰਦਰ ਪਾਲ ਸਿੰਘ ਸਲੂਜਾ, ਪ੍ਰਧਾਨ ਬਲਦੇਵ ਸਿੰਘ, ਬਠਿੰਡਾ ਦੇ ਪ੍ਰਧਾਨ ਜਤਿੰਦਰ ਸਿੰਘ ਭੱਲਾ, ਰਾਜੇਸ਼ ਖੋਖਰ, ਕੌਂਸਲਰ ਅਰਜੁਨ ਸਿੰਘ ਚੀਮਾ, ਕੌਂਸਲਰ ਕੁਲਦੀਪ ਸਿੰਘ ਬਿੱਟਾ, ਹਰਵਿੰਦਰ ਸਿੰਘ ਕਲੇਰ, ਸਵਰਨਦੀਪ ਸਿੰਘ ਚਾਹਲ, ਸੁਖਵੀਰ ਸਿੰਘ ਕਾਲਾ, ਸਿਕੰਦਰ ਸਿੰਘ ਪੰਨੂ, ਇੰਦਰਜੀਤ ਸਿੰਘ ਰੂਬੀ, ਗੁਰਮੀਤ ਸਿੰਘ ਮੁੰਡੀਆਂ, ਹਰਵਿੰਦਰ ਸਿੰਘ ਨਿੱਕਾ, ਪਵਨਦੀਪ ਸਿੰਘ ਮਦਾਨ, ਸਰਬਜੀਤ ਸਿੰਘ ਜਨਕਪੁਰੀ, ਮੈਡਮ ਸ਼ਸ਼ੀ ਮਲਹੌਤਰਾ ਤੇ ਹੋਰ ਸ਼ਾਮਲ ਸਨ।