ਜਾਖੜ ਸਾਹਿਬ ਵਰਗੇ ਜੋਸ਼ੀਲੇ ਅਤੇ ਦੂਰਅੰਦੇਸ਼ ਆਗੂ ਦੇ ਮੁੜ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਵੱਡੇ ਅੰਤਰ ਨਾਲ ਜਿੱਤ ਦਰਜ ਕਰੇਗੀ :ਐਮ ਐਲ ਏ ਡਾ. ਹਰਜੋਤ ਕਮਲ ਸਿੰਘ

ਮੋਗਾ ,14 ਸਤੰਬਰ (ਜਸ਼ਨ):  ਜਾਖੜ ਸਾਹਿਬ ਵਰਗੇ ਜੋਸ਼ੀਲੇ ਅਤੇ ਦੂਰਅੰਦੇਸ਼ ਆਗੂ ਦੇ  ਮੁੜ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ  ਵੱਡੇ ਅੰਤਰ ਨਾਲ ਜਿੱਤ ਦਰਜ ਕਰੇਗੀ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਤੋਂ ਵਿਧਾਇਕ ਡਾ. ਹਰਜੋਤ ਕਮਲ ਨੇ 'ਸਾਡਾ ਮੋਗਾ ਡੌਟ ਕੌਮ’ਨਿਊਜ਼ ਪੋਰਟਲ ਨਾਲ ਗੱਲਬਾਤ  ਕਰਦਿਆਂ  ਕੀਤਾ। ਡਾ ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਹਮੇਸ਼ਾ ਵੱਕਾਰੀ ਆਉਂਦਾ ਰਿਹਾ ਹੈ ਅਤੇ ਇਸ ਅਹੁਦੇ ਤੇ ਬਿਰਾਜਮਾਨ ਹੋ ਕੇ ਕਾਂਗਰਸ ਦੇ ਕਈ ਮਹਾਨ ਆਗੂਆਂ ਨੇ ਇਸ ਅਹੁਦੇ ਦੀ ਸ਼ਾਨ ਨੂੰ ਵਧਾਇਆ ਹੈ । ਡਾ ਹਰਜੋਤ  ਨੇ ਕਿਹਾ ਕਿ ਕਾਂਗਰਸ ਦੇ ਤੇਜ਼ ਤਰਾਰ ਅਤੇ ਦੂਰਅੰਦੇਸ਼ ਆਗੂ ਸ੍ਰੀ ਸੁਨੀਲ ਜਾਖੜ ਪਹਿਲਾਂ ਵੀ ਬਤੌਰ ਕਾਂਗਰਸ ਪ੍ਰਧਾਨ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਨੂੰ ਧਿਆਨ ਵਿੱਚ ਰਖਦਿਆਂ ਕਾਂਗਰਸ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਮੁੜ ਤੋਂ ਬਤੌਰ ਕਾਂਗਰਸ ਪ੍ਰਧਾਨ ,ਸੂਬੇ ਦੀ ਕਮਾਨ ਸੌਂਪੀ ਹੈ ।ਡਾ ਕਮਲ ਨੇ ਕਿਹਾ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਬਤੌਰ ਕਾਂਗਰਸ ਪ੍ਰਧਾਨ ਉਨ੍ਹਾਂ ਦੀ  ਭੂਮਿਕਾ ਸਦਕਾ ਕਾਂਗਰਸ ਵੱਡੇ ਅੰਤਰ ਨਾਲ ਜਿੱਤ ਦਰਜ ਕਰੇਗੀ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ