ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ 525 ਕਾਰਡ ਵਿਧਾਇਕ ਬੈਂਸ ਨੇ ਵੰਡੇ

ਲੁਧਿਆਣਾ, 14 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਲੋਕ ਇਨਸਾਫ ਪਾਰਟੀ ਦੇ ਮੁੱਖ ਦਫਤਰ ਵਿੱਖੇ ਵਿਧਾਨ ਸਭਾ ਹਲਕਾ ਆਤਮ ਨਗਰ ਵਾਸੀਆਂ ਨੂੰ ਅੱਜ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਯੂਸ਼ਮਾਨ ਭਾਰਤ, ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਗਏ ਕਾਰਡਾਂ ਦੀ ਵੰਡ ਕੀਤੀ। ਇਸ ਦੌਰਾਨ ਹਲਕਾ ਆਤਮ ਨਗਰ ਦੇ ਕਰੀਬ 525 ਕਾਰਡ ਵਿਤਰਿਤ ਕੀਤੇ ਗਏ। ਇਸ ਦੌਰਾਨ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਾਰਡਾਂ ਦੀ ਵੰਡ ਕਰਦੇ ਹੋਏ ਕਿਹਾ ਕਿ ਜਿਸ ਵਿਅਕਤੀ ਦਾ ਵੀ ਕਾਰਡ ਨਹੀਂ ਬਣਿਆ ਉਹ ਅਧਾਰ ਕਾਰਡ ਅਤੇ ਨੀਲਾ ਕਾਰਡ ਲੈ ਕੇ ਉਨਾਂ ਦੇ ਦਫਤਰ ਤੋਂ ਆਪਣੀ ਸਿਹਤ ਦੇ ਬੀਮੇ ਵਾਲੇ ਕਾਰਡ ਬਣਵਾ ਸਕਦਾ ਹੈ। ਉਨਾਂ ਦੱਸਿਆ ਕਿ ਜਿਸ ਵਿਅਕਤੀ ਦਾ ਵੀ ਇਹ ਕਾਰਡ ਬਣਿਆ ਹੋਵੇਗਾ, ਉਸ ਦਾ ਹਰ ਸਾਲ 5 ਲੱਖ ਰੁਪਏ ਤੱਕ ਦਾ ਇਲਾਜ ਫਰੀ ਹੋਵੇਗਾ। ਉਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਕਾਰਡ ਬਣਵਾ ਲੈਣ ਤਾਂ ਜੋ ਉਨਾਂ ਨੂੰ ਭਵਿੱਖ ਵਿੱਚ ਇਸ ਦਾ ਫਾਇਦਾ ਮਿਲ ਸਕੇ। ਇਸ ਦੌਰਾਨ ਕੌਂਸਲਰ ਅਤੇ ਪਾਰਟੀ ਦੇ ਸੀਨੀਅਰ ਆਗੂ ਅਰਜੁਨ ਸਿੰਘ ਚੀਮਾ, ਜਗਜੀਤ ਸਿੰਘ ਸੇਖੋਂ, ਪ੍ਰਦੀਪ ਸ਼ਰਮਾ ਗੋਗੀ, ਗੁਰਪ੍ਰੀਤ ਸਿੰਘ, ਨੇਹਾ, ਰਾਣੀ, ਨੀਤੂ ਸ਼ਰਮਾ, ਨਰਿੰਦਰ ਕੌਰ, ਮਨਿੰਦਰ ਕੌਰ ਤੇ ਹੋਰ ਸ਼ਾਮਲ ਸਨ। 

****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘ ’ ਇੰਸਟਾਲ ਕਰੋ ਜੀ