ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਲਈ ਸਕੂਲੀ ਸਿੱਖਿਆ ਅਹਿਮ- ਵਿਜੇ ਇਦਰ ਸਿੰਗਲਾ,ਸਕੂਲ ਸਿੱਖਿਆ ਮੰਤਰੀ ਵੱਲੋਂ 76 ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਪੇਸ਼

ਚੰਡੀਗੜ, 17 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ’ਤੇ ਪੂਰੀ ਤਰਾਂ ਧਿਆਨ ਕੇਂਦਰਤ ਕੀਤਾ ਹੋਇਆ ਹੈ ਕਿਉਕਿ ਇਹ ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਅਤੇ ਬੱਚਿਆਂ ਦੇ ਭਵਿੱਖ ਦੀ ਬੁਨਿਆਦ ਰੱਖਣ ਲਈ ਬਹੁਤ ਅਹਿਮ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ 76 ਵਿਅਕਤੀਆਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦੇਣ ਦੇ ਮੌਕੇ ਕੀਤਾ।ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਵਿੱਚ ਸਕੂਲ ਸਿੱਖਿਆ ’ਤੇ ਮੁੱਖ ਜ਼ੋਰ ਦਿੱਤਾ ਗਿਆ ਹੈ ਅਤੇ ਅਧਿਆਪਕਾਂ, ਕਲੈਰੀਕਲ ਸਟਾਫ ਤੇ ਦਰਜਾ ਚਾਰ ਮੁਲਾਜ਼ਮਾਂ ਸਣੇ ਕਰਮਚਾਰੀਆਂ ਦੀਆਂ ਸਾਰੀਆਂ ਸ੍ਰੇਣੀਆਂ ’ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।ਇਸ ਮੌਕੇ ਸ੍ਰੀ ਸਿੰਗਲਾ ਨੇ ਇੱਕ ਮਾਸਟਰ ਕੇਡਰ, 28 ਕਲਰਕਾਂ, 26 ਲਾਇਬਰੇਰੀ ਰਿਸਟੋਰਰਜ਼ ਅਤੇ 21 ਦਰਜਾ ਚਾਰ  ਨੂੰ ਨਿਯੁਕਤੀ ਪੱਤਰ ਦਿੱਤੇ। ਉਨਾਂ ਨੇ ਸਾਰੇ ਨਵੇਂ ਨਿਯੁਕਤ ਹੋਏ ਮੁਲਾਜ਼ਮਾਂ ਨੂੰ ਆਉਣੀ ਡਿਊਟੀ ਪੂਰੀ ਜ਼ਿਮੇਂਵਾਰੀ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ।ਇਸ ਮੌਕੇ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ, ਡੀ.ਪੀ.ਆਈ. ਸਕੈਂਡਰੀ ਸ੍ਰੀ ਸੁਖਜੀਤ ਸਿੰਘ ਅਤੇ ਡਾਇਰੈਕਟ (ਐਡਮਿਨ) ਸ੍ਰੀ ਇੰਦਰਪਾਲ ਵੀ ਹਾਜ਼ਰ ਸਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ