ਸਵੀਪ ਤਹਿਤ ਲਗਾਇਆ ਗਿਆ ਵੋਟਰ ਵੈਰੀਫਿਕੇਸ਼ਨ ਜਾਗਰੂਕਤਾ ਕੈਪ

ਮੋਗਾ 20 ਸਤੰਬਰ:(ਜਸ਼ਨ):ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਤਹਿਤ ਵੋਟਰ ਸੂਚੀ ਨੂੰ ਸੌ ਫੀਸਦੀ ਸੁੱਧ ਬਣਾਉਣ ਤੇ ਤਰੁੱਟੀ ਰਹਿਤ ਕਰਨ, ਯੋਗ ਵੋਟਰਾਂ ਦੀ ਵੋਟ ਬਣਾਉਣ ਅਤੇ ਸੰਭਾਵਿਤ ਵੋਟਰਾਂ ਸਬੰਧੀ ਸੂਚਨਾ ਤਿਆਰ ਕਰਨ ਲਈ ਇਲੈਕਟੋਰਲ ਵੈਰੀਫ਼ਿਕੇਸ਼ਨ ਪ੍ਰੋਗਰਾਮ (ਈ.ਵੀ.ਪੀ.) 1 ਸਤੰਬਰ ਤੋ 15 ਅਕਤੂਬਰ, 2019 ਤੱਕ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਵਿਭਾਗਾਂ ਅਤੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਹਿੱਤ ਕੈਂਪ ਵੀ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਰੇਲਵੇ ਸਟੇਸ਼ਨ ਅਤੇ ਡਾਕਘਰ ਮੋਗਾ ਵਿਖੇ ਕੈਪ ਲਗਾ ਕੇ ਕ੍ਰਮਚਾਰੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਵੀਪ ਦੇ ਜ਼ਿਲਾ ਇੰਚਾਰਜ ਬਲਵਿੰਦਰ ਸਿੰਘ ਨੇ ਇਸ ਪ੍ਰੋਗਰਾਮ ਦੀ ਮਹੱਤਤਾ ਦੇ ਮੱਦੇਨਜ਼ਰ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੈਸ਼ਨਲ ਵੋਟਰ ਸਰਵਿਸ ਪੋਰਟਲ (ਐਨ.ਵੀ.ਐਸ.ਪੀ.) ਜਾਂ ਵੋਟਰ ਹੈਲਪਲਾਇਨ ਮੋਬਾਈਲ ਐਪ ਰਾਹੀਂ ਵੀ ਆਪਣੀ ਵੋਟ ਨੂੰ ਚੈਕ ਕਰ ਸਕਦੇ ਹਨ ਤੇ ਆਪਣੀ ਵੋਟ ’ਚ ਕਿਸੇ ਵੀ ਤਰਾਂ ਦੀ ਤੁਰੱਟੀ ਵੀ ਦੂਰ ਕੀਤੀ ਜਾ ਸਕਦੀ ਹੈ। ਉਨਾਂ ਹੋਰ ਦੱਸਿਆ ਕਿ ਵੋਟਰ ਆਪਣੇ ਘਰ ਬੈਠ ਕੇ ਜਾਂ ਆਪਣੇ ਸਮਾਰਟ ਫੋਨ ਰਾਹੀਂ ਆਨ-ਲਾਇਨ ਖੁਦ ਦੀ ਵੋਟ ਅਤੇ ਆਪਣੇ ਪਰਿਵਾਰ ਦੀਆਂ ਵੋਟਾਂ ਐਨ.ਵੀ.ਐਸ.ਪੀ. ਪੋਰਟਲ ਜਾਂ ਵੋਟਰ ਹੈਲਪਲਾਇਨ ਮੋਬਾਈਲ ਐਪ ਰਾਹੀਂ ਵੈਰੀਫਾਈ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਵੋਟਰ ਆਪਣੀ ਵੋਟ ਸਬੰਧੀ ਕਿਸੇ ਵੀ ਤਰਾਂ ਦੀ ਤਰੁੱਟੀ ਨੂੰ ਖ਼ੁਦ ਦੂਰ ਕਰ ਸਕਦੇ ਹਨ।