ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਵੱਧ ਤੋਂ ਵੱਧ ਉਪਰਾਲੇ-ਬਗੀਚਾ ਸਿੰਘ

ਮੋਗਾ 20 ਸਤੰਬਰ: (ਜਸ਼ਨ):ਮੁਫਤ ਕਾਨੂੰਨੀ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਮੋਗਾ ਜ਼ਿਲ•ੇ ਦੇ ਪਿੰਡ ਕਿਲੀ ਚਾਹਲਾਂ ਵਿਖੇ ਮਾਨਯੋਗ ਜਿਲ•ਾ ਤੇ ਸੇਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲਾ• ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ੍ਰੀ ਮੁਨੀਸ਼ ਸਿੰਗਲ, ਦੀਆਂ ਹਦਾਇਤਾਂ ਦੀ ਪਾਲਣਾ ਹਿਤ ਜ਼ਿਲਾ• ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਇਸ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ, ਵਿਖੇ ਲੀਗਲ ਹੈਲਪ ਡੈਸਕ ਖੋਲਿਆਂ ਗਿਆ। ਇਸ ਦਾ ਉਦਘਾਟਨ, ਸੀ.ਜੇ.ਅੇਮ.ਕਮ-ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਬਗੀਚਾ ਸਿੰਘ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਤੇ ਇੱਕ ਸੈਮੀਨਾਰ ਵੀ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਬਗੀਚਾ ਸਿੰਘ, ਨੇ ਪਹੁੰਚੇ ਲੋਕਾਂ ਨੂੰ ਲੀਗਲ ਹੈਲਪ ਡੈਸਕ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹੈਲਪ ਡੈਸਕ ਹਫਤੇ ਦੇ ਹਰ ਸੋਮਵਾਰ ਨੂੰ ਖੁੱਲਿਆ ਕਰੇਗਾ। ਇਸ ਹੈਲਪ ਡੈਸਕ ਦਾ ਮੁੱਖ ਮਕਸਦ ਇਸ ਪਿੰਡ ਦੇ ਅਤੇ ਹੋਰ ਨੇੜੇ ਦੇ ਪਿੰਡਾਂ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ। ਉਨ•ਾਂ ਜਾਣਕਾਰੀ ਦਿੱਤੀ ਕਿ ਜ਼ਿਲ•ਾਂ ਮੋਗਾ ਦੇ ਵੱਖ-ਵੱਖ ਪਿੰਡਾਂ ਵਿਚ ਹੁਣ ਤੱਕ ਕੁੱਲ 5 ਹੈਲਪ ਡੈਸਕ ਸਥਾਪਿਤ ਕੀਤੇ ਜਾ ਚੁੱਕੇ ਹਨ ਅਤੇ ਇਨ•ਾਂ ਹੈਲਪ ਡੈਸਕਾਂ ਤੇ ਪੈਰਾ ਲੀਗਲ ਵਲੰਟੀਅਰਜ ਨੂੰ ਨਿਯੁਕਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਤੇ ਉਨ•ਾਂ ਨਾਲ ਪਹੁੰਚੇ ਪੈਨਲ ਐਡਵੋਕੇਟ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਵੀ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਟੋਲ ਫ੍ਰੀ ਨੰਬਰ 1968 ਬਾਰੇ ਜਾਣਕਾਰੀ ਦਿੱਤੀ ਅਤੇ ਲੋਕ ਅਦਾਲਤ-ਮੀਡੀਏਸ਼ਨ ਬਾਰੇ ਜਾਣਕਾਰੀ ਦੇ ਲਾਭਾਂ ਬਾਰੇ ਜਾਗਰੂਕ ਕੀਤਾ।
 ਇਸ ਮੌਕੇ ਤੇ ਪਿੰਡ ਦੀ ਸਰਪੰਚ ਜਿੰਦਰ ਕੌਰ ਅਤੇ ਹੋਰ ਪੰਚਾਇਤ ਮੈਂਬਰਾਂ ਤੋਂ ਇਲਾਵਾ ਜ਼ਿਲਾ• ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਪੈਰਾ ਲੀਗਲ ਵਲੰਟੀਅਰ ਰਾਮ ਸਿੰਘ, ਸੁਖਮੰਦਰ ਸਿੰਘ ਅਤੇ ਮਿਸ.ਕਿਰਨਦੀਪ ਕੌਰ ਹਾਜ਼ਰ ਸਨ।