ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ਼ 14 ਅਕਤੂਬਰ ਨੂੰ ਹੋਣਗੇ-ਬਾਬਾ ਇਕਬਾਲ ਸਿੰਘ ,ਲੋੜਵੰਦ ਪਰਿਵਾਰ ਕਰਨ ਸੰਪਰਕ

ਨੱਥੂਵਾਲਾ ਗਰਬੀ , 20 ਸਤੰਬਰ (ਜਸ਼ਨ)-ਸਥਾਨਕ ਕਸਬੇ ਦੇ ਜੰਮਪਲ , ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਜੀ ਨੱਥੂਵਾਲਾ ਗਰਬੀ ਵਾਲਿਆਂ ਵੱਲੋਂ ਹਰ ਸਾਲ ਦੀ ਤਰਾ੍ਹ ਇਸ ਵਾਰ ਵੀ ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸਮੂਹਿਕ ਸ਼ਾਦੀਆਂ 14 ਅਕਤੂਬਰ ਨੂੰ ਇਤਿਹਾਸਕ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੁੱਦਕੀ ਵਿਖੇ ਕੀਤੀਆਂ ਜਾ ਰਹੀਆਂ ਹਨ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਜੀ ਨੇ ਦੱਸਿਆ ਕਿ 11 ਅਕਤੂਬਰ ਨੂੰ ਆਖੰਡ ਪਾਠ ਆਰੰਭ ਕੀਤੇ ਜਾਣਗੇ ਜਿੰਨਾ੍ਹ ਦੇ ਭੋਗ 13 ਅਕਤੂਬਰ ਨੂੰ ਪਾਏ ਜਾਣਗੇ ।  14 ਅਕਤੂਬਰ ਨੂੰ ਲੜਕੀਆਂ ਦੀਆਂ ਸ਼ਾਦੀਆਂ ਦੀ ਰਸਮ ਕੀਤੀ ਜਾਵੇਗੀ। 11,12 ਅਤੇ 13 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਦੇ ਦਿਵਾਨ ਸਜਾਏ ਜਾਣਗੇ। 12 ਅਕਤੂਬਰ ਨੂੰ ਗੁਰੂ ਨਾਨਕ ਦੇਵ ਜੀ ਬਲੱਡ ਬੈਂਕ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।ਇਸ ਤੋਂ ਇਲਾਵਾ 15 ਸਾਲ ਤੋਂ ਘੱਟ ਉਮਰ ਦੇ ਅੰਮਿ੍ਰਤਧਾਰੀ ਬੱਚਿਆਂ ਦਾ ਵਿਸ਼ੇਸ਼ ਸਨਮਾਨ ਹੋਵੇਗਾ।ਇਸ ਮੌਕੇ ਤੇ ਬਾਬਾ ਜੀ ਨੇ ਕਿਹਾ ਕਿ ਲੋੜਵੰਦ ਅਤੇ ਗਰੀਬ ਪਰਿਵਾਰ ਜੋ ਆਪਣੀਆਂ ਲੜਕੀਆਂ ਦੀਆਂ ਸ਼ਾਦੀਆਂ ਕਰਵਾਉਣਾ ਚਾਹੁੰਦੇ ਹਨ ਉਹ ਉਨਾ੍ਹ ਨਾਲ ਸਪੰਰਕ ਕਰ ਸਕਦੇ ਹਨ।ਉਨਾ੍ਹ ਕਿਹਾ ਕਿ ਲੜਕੀ ਦੀ ਉਮਰ 18 ਸਾਲ ਅਤੇ ਲੜਕੇ ਦੀ ਉਮਰ 21 ਸਾਲ ਤੋਂ ਘੱਟ ਨਹੀ ਹੋਣੀ ਚਾਹੀਦੀ।