ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਸਬਦ ਗਾਇਨ ਮੁਕਾਬਲੇ ਕਰਵਾਏ ਗਏ

ਮੋਗਾ 20 ਸਤੰਬਰ:  ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੋਗਾ ਜ਼ਿਲ੍ਹੇ ਦੇ ਸਕੂਲ ਪੱਧਰੀ ਸਬਦ ਗਾਇਨ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਨੇ ਦੱਸਿਆ ਕਿ ਇਨ•ਾਂ ਸਕੂਲ ਪੱਧਰੀ ਸਬਦ ਗਾਇਨ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਰਚੀ ਬਾਣੀ ਵਿੱਚ ਸਾਮਿਲ ਸਬਦਾਂ ਦੇ ਸਹੀ ਅਰਥਾਂ ਅਤੇ ਢੁੱਕਵੇ ਅਰਥ ਸਬੰਧੀ ਮੁਕਾਬਲੇ ਸਾਮਿਲ ਸਨ।  ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਜਸਪਾਲ ਸਿੰਘ ਔਲਖ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਸ਼ੁਰੂ ਕਰਵਾਏ ਗਏ ਇਹਨਾਂ  ਮੁਕਾਬਲਿਆਂ ਦਾ ਮੁੱਖ ਮਕਸਦ ਸਕੂਲੀ ਵਿਦਿਆਰਥੀਆਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਸਾਰ ਕਰਨਾ ਹੈ, ਕਿਉਕਿ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਸਿੱਖਿਆਵਾਂ ਵਿੱਚ ਕੁਦਰਤ ਅਤੇ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਪ੍ਰਤੀ ਪਿਆਰ ਝਲਕਦਾ ਹੈ। ਉਹਨਾਂ ਜ਼ਿਲ੍ਹੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਵਿੱਚ ਇਸ ਤਰ੍ਹਾਂ  ਦੇ ਮੁਕਾਬਲੇ ਕਰਵਾ ਕੇ ਉਹਨਾਂ ਵਿੱਚ ਵੀ ਕੁਦਰਤ ਦੀ ਸਾਂਭ ਸੰਭਾਲ ਅਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਦੀ ਭਾਵਨਾ ਪੈਦਾ ਹੋਵੇਗੀ ਅਤੇ ਉਨ•ਾਂ ਨੂੰ ਇੱਕ ਨਵੀ ਸੋਚ ਮਿਲੇਗੀ। ਉਹਨਾਂ ਜ਼ਿਲ੍ਹੇ    ਦੱਸਿਆ ਕਿ ਇਸ ਤਰ੍ਹਾਂ  ਦੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਹਵਾ, ਪਾਣੀ ਅਤੇ ਧਰਤੀ ਦੀ ਸੁੱਧਤਾ ਬਣਾਈ ਰੱਖਣ ਪ੍ਰਤੀ ਚੇਤਨਤਾ ਪੈਦਾ ਹੋਵੇਗੀ।