ਭਾਰੀ ਗਿਣਤੀ ‘ਚ ਨੌਜਵਾਨ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗਵਾਈ ‘ਚ ਕਾਂਗਰਸ ਪਾਰਟੀ ‘ਚ ਹੋਏ ਸ਼ਾਮਿਲ,ਸੋਸਣ ਪਿੰਡ ਦੇ ਲੋਕ ਡਾ: ਕਮਲ ਵੱਲੋਂ ਕਰਵਾਏ ਜਾ ਰਹੇ ਵਿਕਾਸ ਤੋਂ ਹੋਏ ਪ੍ਰਭਾਵਿਤ

ਮੋਗਾ, 26 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਪਿੰਡ ਸੋਸਣ ਵਿਖੇ ਭਾਰੀ ਗਿਣਤੀ ਵਿੱਚ ਨੌਜਵਾਨ ਕਾਂਗਰਸ ਪਾਰਟੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗੁਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਤੇ ਆਯੋਜਤ ਸਮਾਗਮ ਵਿੱਚ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਾਂਗਰਸ ਪਾਰਟੀ ਦੇ ਸਿਰੋਪੇ ਪਾ ਕੇ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਵੰਤ ਸਿੰਘ ਨੇ ਦੱਸਿਆ ਕਿ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਹਲਕੇ ਦੇ ਕਰਵਾਏ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਨੌਜਵਾਨਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਜਿਸਦੇ ਸਦਕਾ ਅੱਜ ਗੁਰਵੰਤ ਸਿੰਘ, ਗੁਰਕੀਰਤ ਸਿੰਘ, ਹਰਿੰਦਰ ਸਿੰਘ, ਅਰਸ਼ਦੀਪ ਸਿੰਘ, ਗੋਗੀ ਸਿਵੀਆ, ਨਰਿੰਦਰ ਸਿੰਘ, ਹਰਮਨ, ਗੁਰਦੀਪ, ਗੁਰਤੇਜ ਸਿੰਘ, ਗੁਰਦੀਪ ਸਿੰਘ, ਜਗਸੀਰ ਸਿੰਘ, ਦਰਸ਼ਨ ਸਿੰਘ, ਨਿਰਮਲਜੀਤ ਸਿੰਘ, ਗੁਰਪ੍ਰੀਤ ਸਿੰਘ, ਅਰਸ਼ਦੀਪ ਬਰਾੜ, ਆਤਮਾ ਸਿੰਘ, ਸੁਖਜੀਤ ਸਿੰਘ, ਸੁਖਪ੍ਰੀਤ ਸਿੰਘ, ਕਿਰਨਦੀਪ ਸਿੰਘ, ਜੱਗਾ ਸਿਵੀਆ, ਮਨਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਨੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਹੈ। ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਕਮਲ ਨੇ ਕਿਹਾ ਕਿ ਨੌਜਵਾਨ ਵਰਗ ਵਲੋਂ ਪਿੰਡਾਂ ਦੇ ਵਿਕਾਸ ਲਈ ਪਾਏ ਜਾਦੇ ਯੋਗਦਾਨ ਸਦਕਾ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਇਨਾਂ ਨੌਜਵਾਨਾਂ ਦੇ ਕਾਂਗਰਸ ਪਾਰਟੀ ਨਾਲ ਜੁੜਨ ਨਾਲ ਜਿੱਥੇ ਪਿੰਡ ਦੇ ਵਿਕਾਸ ਨੂੰ ਗਤੀ ਮਿਲੇਗੀ ਉਥੇ ਹੀ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਉਨਾਂ ਉਮੀਦ ਜਾਹਿਰ ਕੀਤੀ ਕਿ ਕਾਂਗਰਸ ਪਾਰਟੀ ਨਾਲ ਜੁੜ ਕੇ ਇਨ ਨੌਜਵਾਨ ਹੋਰਨਾਂ ਲਈ ਪੇ੍ਰਰਣਾਸਰੋਤ ਬਣਨਗੇ। ਇਸ ਮੌਕੇ ਤੇ ਗੁਰਵਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ, ਜਗਸੀਰ ਸਿੰਘ ਸੀਰਾ, ਰਾਜਿੰਦਰ ਸਿੰਘ ਗਿੱਲ ਸਿੰਘਾਵਾਲਾ, ਸੁਖਜਿੰਦਰ ਸਿੰਘ ਸਰਪੰਚ, ਦਵਿੰਦਰ ਸਿੰਘ ਸਰਪੰਚ, ਸੁਖਮੰਦਰ ਸਿੰਘ, ਬਲਵਿੰਦਰ ਸਿੰਘ ਕਿੰਦਰ ਡਗਰੂ, ਸਾਬਕਾ ਸਰਪੰਚ ਗੁਰਪਾਲ ਕੌਰ, ਰਾਮ ਸਰੂਪ, ਗੁਰਵੰਤ ਸਿੰਘ ਪੰਚ, ਇਕਬਾਲ ਸਿੰਘ ਪੰਚ, ਮਨਪ੍ਰੀਤ ਸਿੰਘ ਪੰਚ, ਕੁਲਦੀਪ ਕੌਰ ਪੰਚ, ਅਮਿ੍ਰਤਪਾਲ ਕੌਰ ਪੰਚ, ਗੁਰਚਰਨ ਸਿੰਘ, ਗੁਰਮੇਜ ਸਿੰਘ, ਦਲਜੀਤ ਸਿੰਘ ਨੰਬਰਦਾਰ, ਜਸਮਿੰਦਰ ਸਿੰਘ, ਦਰਸ਼ਨ ਬਰਾੜ, ਆਤਮਾ ਸਿੰਘ ਸਾਬਕਾ ਪੰਚ, ਸੁਖਚੈਨ ਸਿੰਘ, ਮਲਕੀਤ ਸਿਵੀਆ, ਸੁਖਦੇਵ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ