ਗੋਲਡਨ ਐਜੂਕੇਸ਼ਨਜ਼ ਮੋਗਾ ਸਟੱਡੀ ਵੀਜ਼ਾ ‘ਚ ਹੋਇਆ ਮੋਹਰੀ

ਮੋਗਾ,3 ਅਕਤੂਬਰ (ਜਸ਼ਨ): ਮਾਲਵਾ ਖਿੱਤੇ ਦੀ ਮੰਨੀ-ਪ੍ਮੰਨੀ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨਜ਼ ਉੱਚ ਪੱਧਰੀ ਤਕਨੀਕ ਨਾਲ ਆਈਲੈੱਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ । ਸੰਸਥਾ ਨੇ ਵਧੀਆ ਸੇਵਾਵਾਂ ਪ੍ਰਦਾਨ ਕਰਦਿਆਂ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ। ਇਸ ਵਾਰ ਗੋਲਡਨ ਐਜੂਕੇਸ਼ਨਜ਼ ਮੋਗਾ ਨੇ ਸਨੇਹਪ੍ਰੀਤ ਕੌਰ ਵਾਸੀ ਸੰਗਰੂਰ ਦਾ ਇੱਕ ਰਫ਼ਿਊਜਲ ਤੋਂ ਬਾਅਦ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਜਾ ਕੇ ਪੜਾਈ ਕਰਨ ਦਾ ਸੁਪਨਾ ਸਾਕਾਰ ਕੀਤਾ ਹੈ। ਸਨੇਹਪ੍ਰੀਤ ਕੌਰ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਸ ਸੰਸਥਾ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫ਼ਾਈਲ ਤਿਆਰ ਕੀਤੀ ਗਈ ਅਤੇ ਥੋੜੇ ਜੇ ਸਮੇਂ ਵਿੱਚ ਹੀ ਉਸ ਨੇ ਆਪਣਾ ਵੀਜ਼ਾ ਪ੍ਰਾਪਤ ਕੀਤਾ। ਰਮਨ ਅਰੋੜਾ,ਅਮਿਤ ਪਲਤਾ ਅਤੇ ਉਹਨਾ ਦੇ ਸਟਾਫ ਮੈਂਬਰਾਂ ਨੇ ਸਨੇਹਪ੍ਰੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਸ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਸਨੇਹਪ੍ਰੀਤ ਕੌਰ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।