ਕੋਟ-ਈਸੇ-ਖਾਂ ਨਗਰ ਪੰਚਾਇਤ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਗੁਰਪੂਰਬ ਸਬੰਧੀ ਕਰਵਾਏ ਚਾਰਟ ਮੁਕਾਬਲੇ

ਕੋਟ-ਈਸੇ-ਖਾਂ ,3 ਅਕਤੂਬਰ (ਜਸ਼ਨ): ਸਰਕਾਰ ਦੀਆ ਹਦਾਇਤਾਂ ਅਨੁਸਾਰ ਕੋਟ-ਈਸੇ-ਖਾਂ ਨਗਰ ਪੰਚਾਇਤ ਵੱਲੋਂ ਸੈਨੇਟਰੀ ਇੰਸਪੈਕਟਰ  ਜਗਰਾਜ ਸਿੰਘ ਅਤੇ ਹਰਪਾਲ ਸਿੰਘ ਬਰਾੜ ਸੀ. ਐੱਫ ਸਵੱਛ ਭਾਰਤ ਮਿਸ਼ਨ ਦੀ ਯੋਗ ਅਗਵਾਈ ਅਧੀਨ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਸ੍ਰੀ ਹੇਮਕੁੰਟ ਸੀਨੀ. ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਚਾਰਟ ਮੁਕਾਬਲੇ ਕਰਵਾਏ ਗਏ,ਜਿਸ ਵਿੱਚ ਤੀਸਰੀ ਕਲਾਸ ਤੋਂ ਦੱਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨਾਲ ਸਬੰਧਿਤ ਅਤੇ ਉਨ੍ਹਾਂ ਦੇ ਉਪਦੇਸ਼ਾ ਨਾਲ ਸਬੰਧਿਤ ਸਲੋਗਨ ਅਤੇ  ਤਸਵੀਰਾ ਬਣਾਈਆਂ ਅਤੇ ਸਵੱਛਤਾ ਸਬੰਧੀ  ਪੇਂਟਿੰਗ  ਚਾਟਰ ਤਿਆਰ ਕੀਤੇ । ਇਸ ਸਮੇਂ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ .ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਅਤੇ ਪਿ੍ਰੰਸੀਪਲ ਮੁਨੀਸ਼ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ  ਪੜ੍ਹਾਈ ਦੇ ਨਾਲ ਨਾਲ ਵੱਧ ਤੋਂ ਵੱਧ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ ਅਤੇ ਸਾਨੂੰ ਆਪਣੇ ਆਲੇ ਦੁਆਲੇ ਦੀ ਵੀ ਸਫ਼ਾਈ ਰੱਖਣੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਲੋਕਾ ਨੂੰ ਵੀ ਸਵੱਛਤਾ ਸਬੰਧੀ ਪ੍ਰੇਰਿਤ ਕਰਨਾ ਚਾਹੀਦਾ ਹੈ