ਲਾਅ ਕਾਲਜ ‘ਚ ਫਰੈਸ਼ਰ ਪਾਰਟੀ ਮੌਕੇ ਹੋਇਆ ਵਿਸ਼ੇਸ਼ ਸਮਾਗਮ

ਧਰਮਕੋਟ ,8 ਅਕਤੂਬਰ (ਜਸ਼ਨ):ਬਾਬਾ ਕੁੰਦਨ ਸਿੰਘ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਦੇ ਮੁੱਖ ਮਹਿਮਾਨ ਜੇ ਟੂ ਡੀ ਸੀ ਸ੍ਰੀ ਲਾਲ ਵਿਸਵਾਸ ਬੈਂਸ, ਰਵਿੰਦਰ ਕੁਮਾਰ ਚੇਅਰਮੈਨ ਅਤੇ ਦਵਿੰਦਰਪਾਲ ਸਿੰਘ ਰਿੰਪੀ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਹਾਜਰ ਹੋਏ । ਇਸ ਸਮਾਗਮ ਦੌਰਾਨ ਕਾਲਜ ਦੇ ਬੀ ਏ ਐਲ ਐਲ ਬੀ ਸਮੈਸਟਰ ਪਹਿਲਾ ਅਤੇ ਐੱਲ ਬੀ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਫਰੈਸ਼ਰ ਪਾਰਟੀ ਦਿੱਤੀ ਗਈ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।  ਸਮਾਗਮ ਦੌਰਾਨ ਕਾਲਜ ਦੀ ਮੈਨੇਜਮੈਂਟ ਕਮੇਟੀ ਅਤੇ ਪਰਦੀਪ ਕੁਮਾਰ ਪੱਤੇ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਆਪਣਾ ਨਾਮ ਰੌਸਨ ਕਰਨ ਦੀ ਪ੍ਰੇਰਨਾ ਕੀਤੀ । ਸਮਾਗਮ ਦੌਰਾਨ ਕਾਲਜ ਦਾ ਸਮੂਹ ਸਟਾਫ ਵੀ ਹਾਜਰ ਸੀ ।