ਗੋਲਡਨ ਟਰੈਵਲ ਐਡਵਾਈਜ਼ਰ ਨੇ ਪਤੀ ਪਤਨੀ ਦਾ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ,9 ਅਕਤੂਬਰ (ਜਸ਼ਨ)- ਮੋਗਾ ਜ਼ਿਲ੍ਹੇ ਦੀ ਨਾਮਵਰ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਲਗਾਤਾਰ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਰਾਹ ਦਸੇਰਾ ਬਣ ਰਹੀ ਹੈ। ਇਸ ਵਾਰ ਸੰਸਥਾ ਨੇ ਜਗਤਾਰ ਸਿੰਘ ਅਤੇ ਪਰਮਜੀਤ ਕੌਰ ਵਾਸੀ ਮੋਗਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਵੀਜਾ ਸੌਂਪਦਿਆਂ ਸੰਸਥਾ ਦ ਐਮ.ਡੀ.ਸੁਭਾਸ਼ ਪਲਤਾ ਅਤੇ ਸਨੀ ਢੰਡ ਨੇ ਜਗਤਾਰ ਸਿੰਘ ਅਤੇ ਪਰਮਜੀਤ ਕੌਰ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ.ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਗੋਲਡਨ ਟਰੈਵਲ ਐਡਵਾਈਜ਼ਰ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਵਿਦੇਸ਼ ਜਾਣ ਦੇ ਇਛੁੱਕ ਬਿਨੇਕਰਤਾਵਾਂ ਦੇ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ। ਉਨ੍ਹਾ ਕਿਹਾ ਕਿ ਹੋਰਨਾਂ ਸੰਸਥਾਵਾਂ ਤੋਂ ਵੀਜ਼ਾ ਨਾ ਲੱਗਣ ਕਰਕੇ ਨਿਰਾਸ਼ ਹੋ ਚੁੱਕੇ ਵਿਦੇਸ਼ ਜਾਣ ਦੇ ਇਛੁੱਕ ਇੱਕ ਵਾਰ ਸੰਸਥਾ ਨਾਲ ਸੰਪਰਕ ਜ਼ਰੂਰ ਕਰਨ।