ਹੇਮਕੁੰਟ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਆਰੰਭ ਕੀਤੇ ਸਹਿਜ ਪਾਠਾਂ ਦੇ ਸੰਪੂਰਨਤਾ ਦੇ ਭੋਗ

ਮੋਗਾ,9 ਅਕਤੂਬਰ (ਜਸ਼ਨ): ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੂਰਬ ਜਨਮ ਸ਼ਤਾਬਦੀ ਨੂੰ ਸਮਰਪਿਤ ‘ਸਿੱਖਸ ਹੈਲਪਿੰਗ’ ਵੱਲੋਂ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰੂਦਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂੁ ਸਿੰਘ ਸਭਾ ਧਰਮਕੋਟ ਵਿੱਚ ਸਹਿਜ ਪਾਠ ਸੰਪੂਰਨਤਾ ਸਮਾਗਮ ਕਰਵਾਇਆ ਗਿਆ । ਇਸ ਮੌਕੇ ਤੇ ਕਨਵੀਨਰ ਰਤਨ ਸਿੰਘ ਮੋਗਾ, ਦਿਲਬਾਗ ਸਿੰਘ ਜਲੰਧਰ,ਬੀਬੀ ਅਮਨਦੀਪ ਕੌਰ ਇੰਚਾਰਜ, ਪ੍ਰਧਾਨ ਅੰਗਰੇਜ਼ ਸਿੰਘ, ਹੈੱਡ ਗ੍ਰੰਥੀ ਗੁਰਪਿਆਰ ਸਿੰਘ ਹਾਜ਼ਰ ਸਨ। 550ਵੀਂ ਸ਼ਤਾਬਦੀ ਦੇ ਸਬੰਧ ਵਿੱਚ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ. ਸੰਕੈ.ਸਕੂਲ ਕੋਟ-ਈਸੇ-ਖਾਂ ਦੇ ਵਿਦਿਆਰਥੀਆਂ ਨੇ ਸਹਿਜ ਪਾਠ ਆਰੰਭ ਕੀਤੇ ਸਨ, ਜਿਨ੍ਹਾਂ ਵਿੱਚੋਂ 52 ਵਿਦਿਆਰਥੀਆਂ ਨੇ ਸਹਿਜ ਪਾਠ ਦੇ ਸੰਪੂਰਨਤਾ ਭੋਗ ਪਾਏ।ਦਿਲਬਾਗ ਸਿੰਘ ਜਲੰਧਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਗੁਰੁੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲਣ ਲਈ ਪੇ੍ਰਰਿਤ ਕੀਤਾ । ਇਸ ਸਮੇਂ ਮੈਡਮ ਦਵਿੰਦਰ ਕੌਰ ਅਤੇ ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੰੁੂ ਉਤਸ਼ਾਹਿਤ ਕੀਤਾ। ਪਿ੍ਰੰਸੀਪਲ ਮੁਨੀਸ਼ ਅਰੋੜਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਰੋਜ਼ਾਨਾਂ ਦੀ ਜਿੰਦਗੀ ਵਿੱਚੋਂ ਕੁਝ ਸਮਾਂ ਨਿਸਚਿਤ ਕਰਕੇ ਪ੍ਰਮਾਤਮਾ ਦੀ ਭਗਤੀ ਵਿੱਚ ਲਗਾਉਣਾ ਚਾਹੀਦਾ ਹੈ।