ਡਾ. ਹਰਜੋਤ ਕਮਲ ਨੇ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ,ਕਿਹਾ, ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ

ਮੋਗਾ, 14 ਅਕਤੂਬਰ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਮੰਡੀ ਵਿੱਚ ਸੁੱਕਾ ਝੋਨਾ ਹੀ ਲਿਆਉਣ ਤਾਂਕਿ ਉਨਾਂ ਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਤੇ ਉਨਾਂ ਝੋਨੇ ਦੀ ਸਰਕਾਰੀ ਖ਼ਰੀਦ ਵੀ ਸ਼ੁਰੂ ਕਰਵਾਈ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਕੰਗ ਡੀ.ਐਫ.ਐਸ.ਸੀ, ਇੰਸਪੈਕਟਰ ਫੂਡ ਸਪਲਾਈਜ਼ ਜਗਦੀਪ ਸਿੰਘ, ਅਮਰਜੀਤ ਸਿੰਘ ਜੌਹਲ ਡੀ.ਐਮ. ਵੇਅਰ ਹਾੳੂਸ, ਇੰਸਪੈਕਟਰ ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਜਿਲਾ ਮੰਡੀ ਅਫ਼ਸਰ, ਵਜੀਰ ਸਿੰਘ ਸਕੱਤਰ ਮਾਰਕੀਟ ਕਮੇਟੀ ਮੋਗਾ, ਸੁਖਮੰਦਰ ਸਿੰਘ, ਪਰਮਿੰਦਰ ਸਿੰਘ, ਸਿਕੰਦਰ ਸਿੰਘ (ਤਿਨੋ ਮੰਡੀ ਸੁਪਰਵਾਈਜ਼ਰ), ਬਲਵੰਤ ਸਿੰਘ, ਕੁਲਦੀਪ ਸਿੰਘ, ਜਗਰੂਪ ਸਿੰਘ, ਨਿਰਮਲ ਸਿੰਘ, ਆਕਸਨ ਰਿਕਾਰਡ ਰੁਪਿੰਦਰ ਸਿੰਘ ਗਿੱਲ, ਚੰਦਰ ਸੇਖ਼ਰ ਗੋਇਲ, ਪ੍ਰਭਜੀਤ ਸਿੰਘ ਕਾਲਾ, ਰਜਿੰਦਰ ਕੁਮਾਰ, ਪਵਨ ਗੋਇਲ, ਕਪਿਲ ਗਰਗ, ਵਿਕਾਸ ਗੁਪਤਾ ਸਾਰੇ ਆੜਤੀਏ, ਜਗਸੀਰ ਸਿੰਘ ਸੀਰਾ, ਤੀਰਥ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਕਮਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਨੂੰ ਵਧੀਆਂ ਸਹੂਲਤਾਂ ਉਪਲਬਧ ਕਰਵਾਈਆਂ ਹਨ ਅਤੇ ਕਿਸਾਨਾਂ ਨੂੰ ਕਦੇ ਵੀ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ। ਉਨਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਵੀ ਹੱਥੋਂ-ਹੱਥ ਹੁੰਦੀ ਰਹੀ ਹੈ। ਡਾ. ਹਰਜੋਤ ਕਮਲ ਨੇ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਉਹ ਉਨਾਂ ਦੇ ਦਫ਼ਤਰ ਵਿੱਚ ਸੰਪਰਕ ਕਰਨ ਤਾਂਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ।