ਵਿਗਿਆਨ ਓਲਪਿਆਂਡ ਫਾਊਂਡੇਸ਼ਨ ਇੰਟਰਨੈਸ਼ਨਲ ਨੇ ਮਾਉਟ ਲਿਟਰਾ ਜ਼ੀ ਸਕੂਲ ਵਿੱਚ ਕਰਵਾਇਆ ਇੰਗਲਿਸ਼ ਓਲਪਿਆਂਡ ਮੁਕਾਬਲਾ

ਮੋਗਾ, 21 ਅਕਤੂਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਵਿਗਿਆਨ ਓਲਪਿਆਂਡ ਫਾਊਂਡੇਸ਼ਨ ਇੰਟਰਨੈਸ਼ਨਲ ਵੱਲੋਂ ਇੰਗਲਿਸ਼ ਓਲਪਿਆਂਡ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪਹਿਲੀ ਤੋਂ ਲੈ ਕੇ ਗਿਆਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਇਨਾਂ ਪ੍ਰਤਿਯੋਗੀ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਇਸ ਪ੍ਰਕਾਰ ਦੇ ਮੁਕਾਬਲੇ ਸਕੂਲ ਵੱਲੋਂ ਸਮੇਂ-ਸਮੇਂ ਤੇ ਆਯੋਜਿਤ ਕੀਤੇ ਜਾਂਦੇ ਹਨ, ਜਿਸ ਨਾਲ ਵਿਦਿਆਰਥੀਆਂ ਦੇ ਹੋਰ ਗਿਆਨ ਵਿੱਚ ਵਾਧਾ ਹੁੰਦਾ ਹੈ। ਉਹਨਾਂ ਕਿਹਾ ਕਿ ਇਹ ਮੁਕਾਬਲਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੱਦੇਨਜ਼ਰ ਕਰਵਾਇਆ ਜਾਂਦਾ ਹੈ, ਤਾਂ ਜੋ ਉਹ ਅੱਗੇ ਵੱਧ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਸਕੇ। ਇਸ ਮੌਕੇ ਨੇਹਾ ਘਈ ਟੀਚਰ ਦੇ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।