ਵਿਰਾਸਤੀ ਮੇਲੇ ਵਿੱਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਸੁਖਾਨੰਦ,23 ਅਕਤੂਬਰ (ਜਸ਼ਨ): ਪੰਜਾਬ ਯੂਨੀਵਰਸਿਟੀ ਯੁਵਕ ਅਤੇ ਵਿਰਾਸਤੀ ਮੇਲਾ, ਐਜੂਕੇਸ਼ਨ ਕਾਲਜ, ਜ਼ੋਨ-ਬੀ ਜੋ ਕਿ ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ,ਢੁੱਡੀਕੇ (ਮੋਗਾ) ਵਿਖੇ ਕਰਵਾਇਆ ਗਿਆ। ਇਸ ਤਿੰਨ ਰੋਜ਼ਾ ਵਿਰਾਸਤੀ ਮੇਲੇ ਵਿੱਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਨਾਂ ਮੁਕਾਬਲਿਆਂ ਵਿੱਚ ਕਾਲਜ ਦੀਆਂ 10 ਵਿਦਿਆਰਥਣਾਂ ਨੇ ਭਾਗ ਲਿਆ। ਅਮਨਦੀਪ ਕੌਰ ਪੁੱਤਰੀ ਰਾਜਵਿੰਦਰ ਸਿੰਘ ਨੇ ਦਸੂਤੀ, ਗੁਰਪ੍ਰੀਤ ਕੌਰ ਪੁੱਤਰੀ ਮੱਘਰ ਸਿੰਘ ਨੇ ਫੁਲਕਾਰੀ ਅਤੇ ਪਵਨੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ ਮਹਿੰਦੀ ਲਗਾਉਣ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਦੇ ਉੱਪ-ਚੇਅਰਮੈਨ ਸ. ਮੱਖਣ ਸਿੰਘ ਅਤੇ ਪਿ੍ਰੰਸੀਪਲ ਸਾਹਿਬ ਨੇ ਸਟਾਫ ਤੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥਣਾਂ ਨੂੰ ਜ਼ਿੰਦਗੀ ਵਿੱਚ ਹੋਰ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।