ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਤੇ ਸਿੱਖ ਕੌਮ ਨੂੰ ਕੇਂਦਰੀ ਯੂਨੀਵਰਸਿਟੀ ਦਾ ਤੋਹਫਾ ਦੇਣ ਪ੍ਰਧਾਨ ਮੰਤਰੀ : ਵਿਧਾਇਕ ਸਿਮਰਜੀਤ ਸਿੰਘ ਬੈਂਸ

ਲੁਧਿਆਣਾ, 23 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿÎਖ ਕੇ ਮੰਗ ਕੀਤੀ ਹੈ ਕਿ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਸੁਲਤਾਨਪੁਰ ਲੋਧੀ ਵਿੱਖੇ ਇੱਕ ਕੇਂਦਰੀ ਯੂਨੀਵਰਸਿਟੀ ਬਣਾਈ ਜਾਵੇ, ਜਿਸ ਦਾ ਐਲਾਨ ਪ੍ਰਧਾਨ ਮੰਤਰੀ ਆਪਣੀ ਫੇਰੀ ਦੌਰਾਨ ਕਰਨ। ਉਨ•ਾਂ ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮਾਮਲੇ ਸਬੰਧੀ ਕੇਂਦਰ ਨਾਲ ਗੱਲਬਾਤ ਕਰਨ ਅਤੇ ਪੰਜਾਬ ਵਲੋਂ ਸੁਲਤਾਨਪੁਰ ਲੋਧੀ ਵਿੱਖੇ ਜਮੀਨ ਮੁਹਈਆ ਕਰਵਾਉਣ ਦੀ ਪਹਿਲ ਕਰਨ ਤਾਂ ਜੋ ਪੰਜਾਬ ਵਿੱਚ ਕੇਂਦਰੀ ਯੂਨੀਵਰਸਿਟੀ ਖੋਲਣ ਦਾ ਰਾਹ ਖੁੱਲ ਸਕੇ।ਇਸ ਸਬੰਧੀ ਵਿਧਾਇਕ ਬੈਂਸ ਅੱਜ ਸ਼ਾਮ ਆਪਣੇ ਦਫਤਰ ਕੋਟ ਮੰਗਲ ਸਿੰਘ ਨਗਰ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਵਿਧਾਇਕ ਬੈਂਸ ਨੇ ਦੱਸਿਆ ਕਿ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550 ਵਾਂ ਪ੍ਰਕਾਸ਼ ਪੁਰਬ ਜਿੱਥੇ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਵਿਦੇਸ਼ਾਂ ਵਿੱਚ ਬੈਠੀ ਸੰਗਤ ਵੀ ਆਪਣੇ ਪੱਧਰ ਤੇ ਹਰ ਜਗ•ਾ ਸਮਾਗਮ ਕਰਵਾ ਰਹੀ ਹੈ। ਉਨਾਂ ਦੱਸਿਆ ਕਿ ਆਪਣੇ ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਵੀ 70 ਸਾਲਾਂ ਤੋਂ ਸਿੱਖਾਂ ਵਲੋਂ ਕੀਤੀ ਜਾ ਰਹੀ ਮੰਗ ਸਬੰਧੀ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਤਿਆਰੀਆਂ ਚੱਲ ਰਹੀਆਂ ਹਨ ਅਤੇ 1 ਨਵੰਬਰ ਤੋਂ 12 ਨਵੰਬਰ ਤੱਕ ਸ਼੍ਰੀ ਸੁਲਤਾਨਪੁਰ ਲੋਧੀ ਵਿੱਖੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਨਾਨਕ ਨਾਮ ਲੇਵਾ ਸੰਗਤ ਤੋਂ ਇਲਾਕਾ ਦੇਸ਼ ਦੇ ਬਾਹਰਲੇ ਮੁਲਕਾਂ ਤੋਂ ਵੀ ਕਰੋੜਾਂ ਸੰਗਤਾਂ ਦਰਸ਼ਨਾਂ ਲਈ ਆਉਣਗੀਆਂ। ਇਨ•ਾਂ ਸਮਾਗਮਾਂ ਦੀ ਸ਼ੁਰੂਆਤ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਹੋਰ ਵੱਡੇ ਕੇਂਦਰੀ ਸਰਕਾਰ ਦੇ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਵਲੋਂ ਕੀਤੀ ਜਾਵੇਗੀ। ਸਮਾਗਮ ਵਿੱਚ ਕਰੋੜਾਂ ਦੀ ਸੰਗਤ ਸ਼ਾਮਲ ਹੋਣ ਜਾ ਰਹੀ ਹੈ ਅਤੇ ਉਨ•ਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੂੰ ਅਪੀਲ ਕੀਤੀ ਹੈ ਕਿ ਐਸੇ ਇਤਿਹਾਸਕ ਮੌਕੇ ਤੇ ਜਦੋਂ ਸਿੱਖ ਕੌਮ ਦੀ ਪਿਛਲੇ 70 ਸਾਲਾਂ ਤੋਂ ਕੀਤੀ ਜਾਂਦੀ ਅਰਦਾਸ ਪੂਰੀ ਹੋਣ ਜਾ ਰਹੀ ਹੋਵੇ, ਤਾਂ ਐਸੇ ਮੌਕੇ ਤੇ ਸੁਲਤਾਨਪੁਰ ਲੋਧੀ ਵਿੱਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਕੇਂਦਰੀ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਜਾਵੇ, ਤਾਂ ਸੰਗਤਾਂ ਲਈ ਇਹ ਬੇਸ਼ਕੀਮਤੀਤੋਹਫਾ ਹੋਵੇਗਾ, ਕਿਉਂਕਿ ਅੱਜ ਸਿੱਖਿਆ ਪ੍ਰਾਈਵੇਟ ਹੱਥਾਂ ਵਿੱਚ ਜਾਣ ਕਰਕੇ ਬੇਹੱਦ ਮਹਿੰਗੀ ਹੋ ਗਈ ਹੈ ਅਤੇ ਸੁਲਤਾਨਪੁਰ ਵਿੱਚ ਕੇਂਦਰੀ ਯੂਨੀਵਰਸਿਟੀ ਬਣਾਉਣ ਨਾਲ ਜਿੱਥੇ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਬੇਹੱਦ ਘੱਟ ਕੀਮਤ ਜਾਂ ਫਰੀ ਦੇ ਤੌਰ ਤੇ ਸਿੱਖਿਆ ਮਿਲ ਸਕਦੀ ਹੈ ਉੱਥੇ ਪੰਜਾਬ ਦੇ ਨਾਲ ਲੱਗਦੇ ਸੂਬੇ ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ ਕਸ਼ਮੀਰ ਵਰਗੇ ਸੂਬਿਆਂ ਦੇ ਰਹਿਣ ਵਾਲੇ ਲੋਕਾਂ ਦੇ ਬੱਚਿਆਂ ਨੂੰ ਵੀ ਬੇਹੱਦ ਫਾਇਦਾ ਹੋ ਸਕੇਗਾ। ਉਨ•ਾਂ ਦੱਸਿਆ ਕਿ ਇਸ ਸਬੰਧੀ ਉਨ•ਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਪੱਧਰ ਤੇ ਵੀ ਕੇਂਦਰ ਤੇ ਦਬਾਅ ਪਾਉਣ ਅਤੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਦੌਰਾਨ ਉਦਘਾਟਨੀ ਸਮਾਰੋਹ ਦੌਰਾਨ ਆਪਣੀ ਸਰਕਾਰ ਵਲੋਂ ਬਣਾਈ ਜਾਣ ਵਾਲੀ ਯੂਨੀਵਰਸਿਟੀ ਲਈ ਜਮੀਨ ਦੇਣ ਦਾ ਭਰੋਸਾ ਦੇਣ ਤਾਂ ਜੋ ਸੂਬੇ ਵਿੱਚ ਸ਼੍ਰੀ ਸੁਲਤਾਨਪੁਰ ਸਾਹਿਬ ਵਿੱਖੇ ਇਕ ਕੇਂਦਰੀ ਯੂਨੀਵਰਸਿਟੀ ਖੋਲੀ ਜਾ ਸਕੇ, ਜੋ ਕਿ ਸਿੱਖ ਕੌਮ ਸਮੇਤ ਹਰ ਨਾਨਕ ਨਾਮ ਲੇਵਾ ਸ਼ਰਧਾਲੂ ਲਈ ਬੇਸ਼ਕੀਮਤੀ ਤੌਹਫਾ ਹੋਵੇਗਾ ਅਤੇ ਪੰਜਾਬ ਦੇ ਗਰੀਬ ਵਿਦਿਆਰਥੀਆਂ ਲਈ ਚਾਨਣ ਮੁਨਾਰਾ ਬਣ ਕੇ ਸਾਹਮਣੇ ਆਵੇਗੀ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ