ਸਾਬਕਾ ਵਾਈਸ ਚੇਅਰਮੈਨ ਗੁਰਬੀਰ ਸਿੰਘ ਗੋਗਾ ਸੰਗਲਾ ਸਰਪੰਚ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਮੋਗਾ,26 ਅਕਤੂਬਰ (ਜਸ਼ਨ)- ਸਾਬਕਾ ਵਾਈਸ ਚੇਅਰਮੈਨ ਗੁਰਬੀਰ ਸਿੰਘ ਗੋਗਾ ਸੰਗਲਾ ਸਰਪੰਚ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ‘ਚੋਂ ਪਹਾੜੀ ਰਾਜਿਆਂ ਨੂੰ ਰਿਹਾਅ ਕਰਵਾਉਣ ਉਪਰੰਤ ਅੰਮਿ੍ਰਤਸਰ ਆਮਦ ’ਤੇ ਸੰਗਤਾਂ ਨੇ ਦੀਪਮਾਲਾ ਕੀਤੀ ਜੋ ਰਵਾਇਤੀ ਤੌਰ ’ਤੇ ਅੱਜ ਤੱਕ ਵੀ ਅੰਮਿ੍ਰਤਸਰ ਦੀ ਦੀਵਾਲੀ ਦੇ ਨਾਮ ਨਾਲ ਪ੍ਰਚਲਿਤ ਹੈ । ਸਰਪੰਚ ਗੋਗਾ ਸੰਗਲਾ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਗੁਰੂ ਸਾਹਿਵਾਨ ਵੱਲੋਂ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲਾਗੂ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨਾ ਸਿਰਫ਼ ਸੂਬੇ ਵਿਚ ਆਪਸੀ ਸਦਭਾਵਨਾ ਵਾਲਾ ਮਾਹੌਲ ਸਿਰਜਣ ਵਿਚ ਸਫ਼ਲ ਹੋਈ ਹੈ ਬਲਕਿ ਸੂਬਾ ਮੁੜ ਤਰੱਕੀ ਦੇ ਰਾਹ ’ਤੇ ਤੁਰਨ ਦੇ ਸਮਰੱਥ ਹੋਇਆ ਹੈ ਅਤੇ ਲੋਕ ਅੱਜ ਫਿਰ ਤੋਂ ਖੁਸ਼ੀਆਂ ਭਰੀ ਦੀਵਾਲੀ ਮਨਾਉਂਦਿਆਂ ਸੂਬਾ ਸਰਕਾਰ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ।