ਜ਼ਿਲਾ ਵਿਜੀਲੈਂਸ ਬਿਊਰੋ ਵੱਲੋਂ ਡੀ.ਐਮ ਕਾਲਜ ਮੋਗਾ ਵਿਖੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

ਮੋਗਾ 29 ਅਕਤੂਬਰ:(ਜਸ਼ਨ): ਭਿ੍ਰਸ਼ਟਾਚਾਰ ਦੀ ਬੀਮਾਰੀ ਸਾਡੇ ਸਮਾਜ ਨੂੰ ਖੋਖਲਾ ਕਰ ਰਹੀ ਹੈ ਅਤੇ ਇਸ ਬੁਰਾਈ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਜਾਗਰੂਕ ਹੋਣਾ ਅਤੀ ਜ਼ਰੂਰੀ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਵਿਜੀਲੈਂਸ ਬਿਊਰੋ ਵੱਲੋਂ ਸਥਾਨਕ ਡੀ.ਐਮ ਕਾਲਜ ਵਿਖੇ ਭਿ੍ਰਸ਼ਟਾਚਾਰ ਵਿਰੁੱਧ ਮਨਾਏ ਜਾ ਰਹੇ ਸਪਤਾਹ ਅਧੀਨ ਕਰਵਾਏ ਜ਼ਿਲਾ ਪੱਧਰੀ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸੈਮੀਨਾਰ ਵਿੱਚ ਸੀਨੀਅਰ ਕਪਤਾਨ ਪੁਲਿਸ  ਵਿਜੀਲੈਂਸ ਬਿਊੁਰੋ ਫ਼ਿਰੋਜ਼ਪੁਰ ਰੇਜ਼ ਸ੍ਰੀ ਹਰਗੋਬਿੰਦ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਿ੍ਰਸ਼ਟਾਚਾਰ ਖਿਲਾਫ਼ ਆਪਣੇ ਪ੍ਰੀਵਾਰਕ ਮੈਬਰਾਂ, ਪਿੰਡ/ਸ਼ਹਿਰ ਦੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਰਿਸ਼ਵਤਖੋਰੀ ਦੀ ਬੁਰਾਈ ਨੂੰ ਜੜ ਤੋ ਖਤਮ ਕੀਤਾ ਜਾ ਸਕੇ। ਉਨਾਂ ਕਿਹਾ ਕਿ ਨੌਜਵਾਨ ਪੀੜੀ ਸਮਾਜ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਲਈ ਅਹਿਮ ਯੋਗਦਾਨ ਪਾ ਸਕਦੀ ਹੈ। ਉਨਾਂ ਕਿਹਾ ਕਿ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਦਿ੍ਰੜ ਵਿਸਵਾਸ਼ ਹੋਣਾ ਚਾਹੀਦਾ ਹੈ ਅਤੇ ਮਨ ਵਿੱਚ ਇਹ ਪੱਕਾ ਵਿਸਵਾਸ਼ ਬਣਾ ਲੈਣਾ ਚਾਹੀਦਾ ਹੈ ਕਿ ਕਿਸੇ ਵੀ ਸਰਕਾਰੀ ਜਾਂ ਗੈਰ ਸਰਕਾਰੀ ਕੰਮ ਲਈ ਰਿਸ਼ਵਤ ਨਹੀ ਦੇਣੀ।ਸੈਮੀਨਾਰ ਦੌਰਾਨ ਸੀਨੀਅਰ ਕਪਤਾਨ ਪੁਲਿਸ ਵਿਜੀਲੈਸ ਬਿਊੌਰੋ ਫਿਰੋਜ਼ਪੁਰ ਰੇਜ਼ ਸ੍ਰੀ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਮਾਣਯੋਗ ਮੁੱਖ ਡਾਇਰੈਕਟਰ ਵਿਜੀਲੈਂਸ ਬਿਉਰੋ, ਪੰਜਾਬ ਸ੍ਰੀ ਬੀ.ਕੇ. ਉੱਪਲ ਦੇ ਹੁਕਮਾਂ ਤਹਿਤ ਜ਼ਿਲਾ ਮੋਗਾ ਵਿੱਚ 28 ਅਕਤੂਬਰ ਤੋਂ 02 ਨਵੰਬਰ ਤੱਕ ਚੌਕਸੀ ਜਾਗਰੂਕਤਾ ਸਪਤਾਹ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਮਾਜ ਵਿੱਚੋਂ ਰਿਸ਼ਵਤਖੋਰੀ ਨੂੰ ਠੱਲ ਪਾਉਣਾ ਸਮੇਂ ਦੀ ਮੁੱਖ ਲੋੜ ਹੈ, ਕਿਉਕਿ ਹੋਰ ਸਮਾਜਿਕ ਬੁਰਾਈਆਂ ਦੇ ਨਾਲ ਰਿਸ਼ਵਤਖੋਰੀ ਇੱਕ ਅਜਿਹੀ ਲਾਹਣਤ ਹੈ, ਜੋ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟ ਬਣਦੀ ਹੈ। ਉਨਾਂ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਸੱਦਾ ਦਿੱਤਾ ਕਿ ਜੇਕਰ ਕੋਈ ਸਰਕਾਰੀ ਵਿਭਾਗ ਵਿੱਚ ਅਧਿਕਾਰੀ ਜਾਂ ਕ੍ਰਮਚਾਰੀ ਕੰਮ ਕਰਵਾਉਣ ਬਦਲੇ ਪੈਸਿਆਂ ਦੀ ਮੰਗ ਕਰਦਾ ਹੈ, ਤਾਂ ਉਹ ਤੁਰੰਤ ਵਿਜੀਲੈਂਸ ਵਿਭਾਗ ਦੇ ਟੋਲ ਫ਼ਰੀ ਨੰਬਰ 1800-1800-1000 ਜਾਂ ਜ਼ਿਲਾ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਦਫ਼ਤਰ ਐਸ.ਐਸ.ਪੀ ਵਿਜੀਲੈਂਸ ਬਿਊੁਰੋ ਫ਼ਿਰੋਜ਼ਪੁਰ ਰੇਜ਼ ਦੇ ਟੈਲੀਫ਼ੋਨ ਨੰ: 01632-244078 ਜਾਂ ਦਫ਼ਤਰ ਵਿਜੀਲੈਂਸ ਬਿਊਰੋ ਮੋਗਾ ਦੇ ਟੈਲੀਫ਼ੋਨ ਨੰ: 01636-225277 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਆਮ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਭਿ੍ਰਸ਼ਟਾਚਾਰ ਨੂੰ ਖਤਮ ਕਰਨਾ ਵਿਜੀਲੈਂਸ ਬਿਊਰੋ ਦਾ ਦਿ੍ਰੜ ਸੰਕਲਪ ਹੈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਅਮਰਜੀਤ ਸਿੰਘ ਬਾਜਵਾ ਨੇ ਕਿਹਾ ਕਿ ਕਿਸੇ ਵੀ ਸੱਭਿਅਕ ਸਮਾਜ ਵਿੱਚ ਭਿ੍ਰਸ਼ਟਾਚਾਰ ਲਈ ਕੋਈ ਜਗਾ ਨਹੀਂ ਹੈ, ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਬੁਰਾਈ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਜਾਗਰੂਕ ਕੀਤਾ ਜਾਵੇ। ਸਾਬਕਾ ਵਿਧਾਇਕ ਵਿਜੇ ਸਾਥੀ ਨੇ ਨੌਜਵਾਨ ਪੀੜੀ ਨੂੰ ਪੂਰਨ ਇੱਛਾ ਸ਼ਕਤੀ ਨਾਲ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਅੱਗੇ ਆਉਣ ਦੀ ਂਜੋਰਦਾਰ ਅਪੀਲ ਕੀਤੀ। ਸੈਮੀਨਾਰ ਦੌਰਾਨ ਚੇਅਰਮੈਨ ਐਟੀ ਕੁਰੱਪਸ਼ਨ ਅਵੇਰਨੈਸ ਫੋਰਮ ਗੁਰਪ੍ਰੀਤ ਸਚਦੇਵਾ, ਸਬ ਇੰਸਪੈਕਟਰ ਤਰਸੇਮ ਸਿੰਘ, ਰਾਕੇਸ਼ ਤਾਰਾ ਅਤੇ ਅਰਜਿੰਦਰ ਸਿੰਘ ਕਾਹਨਪੁਰੀਆ ਨੇ ਵੀ ਭਿ੍ਰਸ਼ਟਾਚਾਰ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ।ਸੈਮੀਨਾਰ ਦੇ ਅੰਤ ਵਿੱਚ ਡੀ.ਐਸ.ਪੀ. ਵਿਜੀਲੈਸ ਬਿਊਰੋ ਮੋਗਾ ਅਸ਼ਵਨੀ ਕੁਮਾਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਿਸ਼ਵਤ ਖੋਰੀ ਦੀ ਕਿਸੇ ਵੀ ਤਰਾਂ ਦੀ ਸੂਚਨਾ ਮਿਲਣ ‘ਤੇ ਵਿਭਾਗ ਵੱਲੋਂ ਸਖਤ ਕਾਰਵਾਈ ਕੀਤੀ ਜਾਂਦੀ ਹੈ। ਉਨਾਂ ਵਿਦਿਆਰਥੀਆਂ ਨੂੰ ਰਿਸ਼ਵਤਖੋਰੀ ਨੂੰ ਜੜ ਤੋਂ ਖਤਮ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।ਇਸ ਮੌਕੇ ਵਿਜੀਲੈਸ ਬਿਊਰੋ ਮੋਗਾ ਤੋਂ ਇੰਸਪੈਕਟਰ ਸਤਪ੍ਰੇਮ ਸਿੰਘ, ਨਰੋਤਮ ਪੁਰੀ ਅਤੇ ਕਾਲਜ ਦੇ ਅਧਿਆਪਕ ਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।