ਸਾਬਕਾ ਸਰਪੰਚ ਹਰਜਿੰਦਰ ਸਿੰਘ ਸੰਘਾ ਅੰਟੂ ਦੇ ਪਿਤਾ ਜਥੇਦਾਰ ਗੁਰਬਖਸ਼ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ,ਭੋਗ 31 ਅਕਤੂਬਰ ਨੂੰ

Tags: 

ਮੋਗਾ,30 ਅਕਤੂਬਰ  (ਜਸ਼ਨ): ਪਿੰਡ ਚੋਟੀਆਂ ਖੁਰਦ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਸੰਘਾ ਅੰਟੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਪੰਥਕ ਆਗੂ ਜਥੇਦਾਰ ਗੁਰਬਖਸ਼ ਸਿੰਘ ਚੋਟੀਆਂ ਖੁਰਦ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ । ਇਸ ਦੁੱਖ ਦੀ ਘੜੀ ਵਿੱਚ ਹਰਜਿੰਦਰ ਸਿੰਘ ਅੰਟੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੱਖ ਵੱਖ ਧਾਰਮਿਕ, ਸਮਾਜ ਸੇਵੀ ਅਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਸਾਂਝਾ ਕੀਤਾ । ਜਥੇਦਾਰ ਗੁਰਬਖਸ਼ ਸਿੰਘ ਨਮਿਤ ਰੱਖੇ ਪਾਠ ਦਾ ਭੋਗ 31 ਅਕਤੂਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਚੋਟੀਆਂ ਖੁਰਦ ਵਿਖੇ ਬਾਅਦ ਦੁਪਹਿਰ 12 ਤੋਂ 1 ਵਜੇ ਤੱਕ ਪਵੇਗਾ ,ਜਿੱਥੇ ਵੱਖ ਵੱਖ ਖੇਤਰਾਂ ਦੀਆਂ ਅਹਿਮ ਸ਼ਖਸੀਅਤਾਂ ਪੰਥਕ ਆਗੂ ਜਥੇਦਾਰ ਗੁਰਬਖਸ਼ ਸਿੰਘ ਚੋਟੀਆਂ ਖੁਰਦ  ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ।