ਰਾਸ਼ਟਰੀ ਏਕਤਾ ਦਿਵਸ ’ਤੇ ਸਰਦਾਰ ਵੱਲਭ ਭਾਈ ਪਟੇਲ ਨੂੰ ਕੀਤਾ ਗਿਆ ਯਾਦ

ਮੋਗਾ 31 ਅਕਤੂਬਰ:(ਜਸ਼ਨ): ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵੱਜੋਂ ਮਨਾਉਂਦੇ ਹੋਏ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਰਾਸ਼ਟਰ ਦੀ ਏਕਤਾ, ਆਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ, ਐਸ.ਡੀ.ਐਮ. ਮੋਗਾ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਬਾਘਾਪੁਰਾਣਾ ਸਵਰਨਜੀਤ ਕੌਰ ਅਤੇ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਰਾਮ ਸਿੰਘ  ਵੀ ਮੌਜੂਦ ਸਨ।  ਸ੍ਰੀ ਸੰਦੀਪ ਹੰਸ ਨੇ ਸਮੂਹ ਅਧਿਕਾਰੀਆਂ ਤੇ ਕ੍ਰਮਚਾਰੀਆਂ ਨੂੰ ਆਪਣੇ ਮਨਾਂ ਅੰਦਰ ਦੇਸ਼ ਦੀ ਏਕਤਾ ਦੀ ਭਾਵਨਾ ਪ੍ਰਪੱਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਾਜ਼ਰ ਅਧਿਕਾਰੀਆਂ ਤੇ ਕ੍ਰਮਚਾਰੀਆਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਣ ਲਿਆ। ਉਨਾਂ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇਸ਼ ਦੀ ਏਕਤਾ ਦੀ ਮਜ਼ਬੂਤੀ ਲਈ ਮਹਾਨ ਕਾਰਜ ਕੀਤਾ। ਉਨਾਂ ਹਾਜ਼ਰ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਏਕਤਾ ਬਰਕਰਾਰ ਰੱਖਣ ਲਈ ਇਕ-ਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਵੱਖ-ਵੱਖ ਦਫ਼ਤਰਾਂ ਦੇ ਅਧਿਕਾਰੀਆਂ/ਕ੍ਰਮਚਾਰੀਆਂ ਵੱਲੋ ਵੀ ਆਪਣੇ-ਆਪਣੇ ਦਫ਼ਤਰਾਂ ‘ਚ ਦੇਸ਼ ਦੀ ਏਕਤਾ, ਆਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਦੀ ਸਹੁੰ ਚੁੱਕੀ ਗਈ। ਇਸ ਮੌਕੇ ਸੁਪਰਡੈਟ ਗ੍ਰੇਡ-1 ਰਾਜਵਿੰਦਰ ਕੌਰ, ਫੁਟਕਲ ਸਹਾਇਕ ਸਤਨਾਮ ਸਿੰਘ, ਜ਼ਿਲਾ ਨਾਜ਼ਰ ਪ੍ਰਵੀਨ ਕੁਮਾਰ, ਹਰਮੀਤ ਸਿੰਘ, ਕੁਲਦੀਪ ਸਿੰਘ, ਤੇਜਿੰਦਰ ਸਿੰਘ, ਸੁਰਿੰਦਰ ਕੌਰ, ਵਿਨੋਦ ਕੁਮਾਰ, ਮੰਗਤ ਸਿੰਘ, ਮਨਜੀਤ ਸਿੰਘ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਸਾਖਾਵਾਂ ਦੇ ਹੋਰ ਕ੍ਰਮਚਾਰੀ ਵੀ ਹਾਜ਼ਰ ਸਨ।