ਕੈਂਬਰਿਜ ਇੰਟਰਨੈਸ਼ਨਲ ਸਕੂਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪੁਰਬ ਦੇ ਸੰਬੰਧ ਵਿੱਚ ਇੰਟਰਨੈਸ਼ਨਲ ਨਗਰ ਕੀਰਤਨ ਦਾ ਭਰਵਾਂ ਸੁਆਗਤ

ਮੋਗਾ,31 ਅਕਤੂਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋੜ, ਮੋਗਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਤ ਜੋ ਇੰਟਰਨੈਸ਼ਨਲ ਨਗਰ ਕੀਰਤਨ ਅੱਜ ਡਰੋਲੀ ਭਾਈ ਤੋਂ ਚੱਲ ਕੇ ਨਿਧਾਂ ਵਾਲਾ ਅਤੇ ਸਿੰਘਾ ਵਾਲਾ ਤੋਂ ਹੋ ਕੇ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਅੱਗਿਉਂ ਮੋਗਾ ਸ਼ਹਿਰ ਵੱਲ ਗਿਆ। ਉਹਨਾਂ ਦਾ ਜੋਰਦਾਰ ਸੁਆਗਤ ਕੀਤਾ ਗਿਆ। ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੀ ਮੈਨੇਜਮੈਂਟ, ਪਿੰ੍ਰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੜੇ ਜੋਸ਼ੋ ਖਰੋਸ਼ ਨਾਲ ਨਗਰ ਕੀਰਤਨ ਦੀ ਆਉਭਗਤ ਕੀਤੀ ਗਈ ਅਤੇ ਸੰਗਤਾਂ ਨੂੰ ਪ੍ਰਸ਼ਾਦ ਵੰਡਿਆ ਗਿਆ। ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਬੈਂਡ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ। ਸਕੂਲ ਦੀ ਬਿਲਡਿੰਗ ਨੂੰ ਬੜੇ ਸੁਹਣੇ ਢੰਗ ਨਾਲ ਸਜਾਇਆ ਗਿਆ। ਬੱਚਿਆਂ ਵਲੋਂ ਸ਼ਬਦ ਕੀਰਤਨ ਦਾ ਉਚਾਰਣ ਕੀਤਾ ਗਿਆ। ਸਾਰੇ ਵਿਦਿਆਰਥੀ ਕੇਸਰੀ ਪੱਗਾਂ ਬੰਨ ਕੇ ਬੜੇ ਹੀ ਸੁਹਣੇ ਲੱਗ ਰਹੇ ਸਨ। ਪੂਰੇ ਸਕੂਲ ਨੇ ਹੀ ਬੜੀ ਹੀ ਨਿਸਚਾ ਭਗਤੀ ਨਾਲ ਨਗਰ ਕੀਰਤਨ ਨੂੰ ਜੀ ਆਇਆਂ ਕਿਹਾ।

ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪੰਧਾਨ ਕੁਲਦੀਪ ਸਿੰਘ ਸਹਿਗਲ, ਪਿ੍ਰੰਸੀਪਲ ਸਤਵਿੰਦਰ ਕੌਰ, ਐਡਮਿਨਿਸਟ੍ਰੇਟਰ ਪਰਮਜੀਤ ਕੌਰ, ਸਟਾਫ ਅਤੇ ਵਿਦਿਆਰਥੀਆਂ ਦਾ ਨਗਰ ਕੀਰਤਨ ਦੌਰਾਨ ਅਨੁਸ਼ਾਸਨ ਵਿੱਚ ਰਹਿ ਕੇ ਬੋਲੇ ਸੌ ਨਿਹਾਲ ਦੇ ਜੈਕਾਰੇ ਨੂੰ ਬੁਲੰਦ ਕੀਤਾ।