ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾ ਪੁਰਬ ‘ਤੇ ਸਤਲੁਜ ਦਰਿਆ ਧਰਮਕੋਟ ਵਿਖੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ 3 ਅਤੇ 4 ਨਵੰਬਰ ਨੂੰ

ਮੋਗਾ 1 ਨਵੰਬਰ:(ਜਸ਼ਨ):ਪਹਿਲੇ ਪਾਤਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾ ਪੁਰਬ ਨੂੰ ਸਮਰਪਿਤ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬਾਹਮਣੀਆਂ ਤਹਿਸੀਲ ਧਰਮਕੋਟ ਦੇ ਸਾਹਮਣੇ ਸਤਲੁਜ ਦਰਿਆ ਵਿਖੇ 3 ਅਤੇ 4 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 2 ਦਿਨ ਆਧੁਨਿਕ ਤਕਨੀਕਾਂ ਨਾਲ ਲਬਰੇ॥ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਏਗਾ. ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ-ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਜਾਵੇਗਾ।ਡਿਪਟੀ ਕਮਿਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ %ਤੇ ਝਾਤ ਪਾਉਂਦਾ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋੋਅ ਦੋਵੇਂ ਦਿਨ ਸ਼ਾਮ 7:00 ਵਜੇ ਤੋਂ 7:45 ਵਜੇ ਤੱਕ ਅਤੇ 8:15 ਵਜੇ ਤੋਂ 9:00 ਵਜੇ ਤੱਕ ਹੋਇਆ ਕਰਨਗੇ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਪਹਿਲੇ ‘‘ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’’ ਲੋਕਾਂ ਲਈ ਖਿੱਚ ਦਾ ਕੇਂਦਰ ਬਣਨਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪ੍ਰੀਵਾਰਕ ਮੈਂਬਰਾਂ ਸਮੇਤ ਇਸ ਸਮਾਗਮ ਵਿੱਚ ਮੂਲੀਅਤ ਕਰਨ ਅਤੇ ਵੱਧ ਤੋਂ ਵੱਧ ਲਾਭ ਲੈਣ। ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰੰਦਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਧਰਮਕੋਟ ਸੁਖਵਿੰਦਰ ਸਿੰਘ. ਲੋਕ ਨਿਰਮਾਣ ਵਿਭਾਗ ਡਰੇਨਜ਼ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਆਯੋਜਨ ਵਾਲੇ ਸਥਾਨ ਦਾ ਦੌਰਾ ਕੀਤਾ ਅਤੇ ਤਿਆਰੀਆਂ ਦਾ ਜਾਇਆ ਲਿਆ।