ਗੋਲਡਨ ਐਜੂਕੇਸ਼ਨਸ ਨੇ ਲਗਵਾਇਆ 2 ਦਿਨਾਂ ਵਿੱਚ 5.5 ਬੈਂਡ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 6 ਨਵੰਬਰ (ਜਸ਼ਨ): ਮਾਲਵਾ ਖਿੱਤੇ ਦੀ ਮੰਨੀ-ਪ੍ਮੰਨੀ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨਸ ਉੱਚ ਪੱਧਰੀ ਤਕਨੀਕ ਨਾਲ ਆਈਲੈਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਅਤੇ ਇਸ ਦੇ ਨਾਲ ਹੀ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਅਰਬਨਪ੍ਰੀਤ ਕੌਰ ਦਾ 2 ਦਿਨਾਂ ਵਿੱਚ 5.5 ਬੈਂਡ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਵਿਦੇਸ਼ ਜਾ ਕੇ ਪੜਾਈ ਕਰਨ ਦਾ ਸੁਪਨਾ ਸਾਕਾਰ ਕੀਤਾ। ਅਰਬਨਪ੍ਰੀਤ ਕੌਰ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਸ ਸੰਸਥਾ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫ਼ਾਈਲ ਤਿਆਰ ਕੀਤੀ ਗਈ ਅਤੇ ਥੋੜੇ ਸਮੇਂ ਵਿੱਚ ਹੀ ਉਸ ਨੇ ਆਪਣਾ ਵੀਜ਼ਾ ਪ੍ਰਾਪਤ ਕੀਤਾ। ਇਸ ਮੌਕੇ ਰਮਨ ਅਰੋੜਾ  ,ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਅਰਬਨਪ੍ਰੀਤ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਅਰਬਨਪ੍ਰੀਤ ਕੌਰ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।