ਚੇਅਰਮੈਨ ਸ. ਦਵਿੰਦਰ ਪਾਲ ਸਿੰਘ ਰਿੰਪੀ ਦਾ ਨਾਅ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਪਹਿਲੇ ਜਥੇ ਵਿਚ ਸ਼ਾਮਲ

ਮੋਗਾ,8 ਨਵੰਬਰ (ਜਸ਼ਨ): 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋਣ ਵਾਲੇ ਪਹਿਲੇ ਜਥੇ ‘ਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਰਿੰਪੀ ਦਾ ਨਾਮ ਸ਼ਾਮਲ ਕੀਤਾ ਗਿਆ ਹੈ । ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ‘ਚ ਭਾਰਤੀ ਸੀਮਾਂ ਵਾਲੇ ਪਾਸਿਓਂ ਕੋਰੀਡੋਰ ਦਾ ਉਦਘਾਟਨ ਕਰਨ ਉਪਰੰਤ ਸ਼ਰਧਾਲੂਆਂ ਦੇ ਇਸ ਪਹਿਲੇ ਜਥੇ ਨੂੰ ਪਾਕਿਸਤਾਨ ਵਾਲੇ ਪਾਸੇ ਸਥਿਤ ਸਿੱਖਾਂ ਦੇ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਰਵਾਨਾ ਕਰਨਗੇ। ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਣ ਵਾਲੇ ਪਹਿਲੇ ਜਥੇ ‘ਚ ਸ਼ਾਮਲ ਹੋਣ ਜਾ ਰਹੇ ਮੋਗਾ ਦੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਾ ਨਾਮ ਵਿਸੇਸ ਤੌਰ ਤੇ ਸਾਮਿਲ ਕੀਤਾ ਗਿਆ ਹੈ । ਸ. ਦਵਿੰਦਰ ਪਾਲ ਸਿੰਘ ਨੇ ਆਪਣੀ ਇਸ ਯਾਤਰਾ ’ਤੇ ਜਾਣ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਉਹ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ ਉੱਥੇ ਵਿਸ਼ੇਸ਼ ਤੌਰ ‘ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਏ ਡੀ ਸੀ ਮੋਗਾ ਸ੍ਰੀਮਤੀ ਅਨਿਤਾ ਦਰਸ਼ੀ ਦਾ ਸ਼ੁਕਰੀਆ ਅਦਾ ਕਰਦੇ ਹਨ ਜਿਹਨਾਂ ਨੇ ਉਹਨਾਂ ਦਾ ਨਾਮ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਭੇਜਿਆ ਹੈ। ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਚੱਲਦਿਆਂ ਉਨਾਂ ਨੂੰ ਕਰਤਾਰਪੁਰ ਸਾਹਿਬ ਜਾ ਕੇ ਨਤਮਸਤਕ ਹੋਣ ਦਾ ਸੁਭਾਗਾ ਮੌਕਾ ਮਿਲਿਆ ਹੈ ਉਹ ਉਨਾਂ ਲਈ ਅਤੇ ਉਨਾਂ ਦੇ ਪਰਿਵਾਰ ਲਈ ਬੜੇ ਮਾਣ ਦੀ ਵਾਲੀ ਗੱਲ ਹੈ ਅਤੇ ਉਹ ਇਸ ਲਈ ਪ੍ਰਮਾਤਮਾ ਦਾ ਕੋਟਿਨ ਕੋਟਿ ਧੰਨਵਾਦ ਕਰਦੇ ਹਨ  ।