ਰਿਸ਼ਵਤ ਲੈਂਦਾ ਥਾਣੇਦਾਰ , ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 8 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਭੇਣੀ ਮੀਆਂ ਖਾਂ, ਜਿਲਾ ਗੁਰਦਾਸਪੁਰ ਵਿਖੇ ਤਾਇਨਾਤ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੰੂ 10,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਲਖਵਿੰਦਰ  ਸਿੰਘ ਨੰੂ ਸ਼ਿਕਾਇਕਕਰਤਾ ਰਮੇਸ਼ ਕੁਮਾਰ ਵਾਸੀ ਪਿੰਡ ਅਵਾਨ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੰੂ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਸਬ ਇੰਸਪੈਕਟਰ ਵਲੋਂ 10,000  ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਅੰਮਿ੍ਰਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ