ਗੁਰੂ ਨਾਨਕ ਸਾਹਿਬ ਦੇ 550 ਵੇਂ ਪ੍ਰਕਾਸ਼ ਪੁਰਬ ਸਬੰਧੀ ਦਸ਼ਮੇਸ਼ ਨਗਰ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ

ਮੋਗਾ,10 ਨਵੰਬਰ (ਜਸ਼ਨ): ਸਮੁੱਚੇ ਵਿਸ਼ਵ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੋਗਾ ਦੇ ਦਸ਼ਮੇਸ਼ ਨਗਰ ‘ਚ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੰਤ ਬਾਬਾ ਨਰਿੰਦਰ ਸਿੰਘ ,ਸੰਤ ਬਾਬਾ ਬਲਵਿੰਦਰ ਸਿੰਘ ਅਤੇ ਸੰਤ ਬਾਬਾ ਕਰਨੈਲ ਸਿੰਘ ਕਾਰਸੇਵਾ ਸ਼੍ਰੀ ਹਜ਼ੂਰ ਸਾਹਿਬ ਵਾਲਿਆਂ ਦੇ ਉੱਦਮ ਨਾਲ ਕਰਵਾਏ ਸਮਾਗਮਾਂ ਦੌਰਾਨ ਸੰਗਤਾਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ । ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰਸੇਵਾ ਵਾਲੇ ਅਤੇ ਬਾਬਾ ਅਵਤਾਰ ਸਿੰਘ ਬੱਧਣੀ ਦਮਦਮੀ ਟਕਸਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਰਾਗੀ ਸੁਖਮੰਦਰ ਸਿੰਘ ਮਾਣੂੰਕੇ, ਭਾਈ ਬਚਿੱਤਰ ਸਿੰਘ ਗਰੰਥੀ ਅਤੇ ਹਜ਼ੂਰੀ ਰਾਗੀ ਨਿਰਮਲ ਸਿੰਘ ਨੂਰ ਨੇ ਗੁਰਬਾਣੀ ਗਾਇਨ ਕਰਕੇ ਸੰਗਤਾਂ ਨੂੰ ਗੁਰੂਘਰ ਨਾਲ ਜੋੜਿਆ ਜਦਕਿ ਗਿਆਨੀ ਹਰਪ੍ਰੀਤ ਸਿੰਘ ਧੱਲੇਕੇ ਕਥਾਵਾਚਕ ਨੇ ਗੁਰਇਤਿਹਾਸ ਸੁਣਾਉਂਦਿਆਂ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਸਿਧਾਤਾਂ ’ਤੇ ਚਲਣ ਦੀ ਅਪੀਲ ਕੀਤੀ। ਇਸ ਮੌਕੇ ਗਿਆਨੀ ਗੁਰਬਚਨ ਸਿੰਘ ਸ਼ੇਰਪੁਰੀ,ਜਸਵੀਰ ਸਿੰਘ ਜੱਸਾ ਅਤੇ ਗੁਰਪ੍ਰੀਤ ਸਿੰਘ ਕੋਮਲ ਦੇ ਕਵੀਸ਼ਰੀ ਜਥੇ ਨੇ ਪ੍ਰਭਾਵਸ਼ਾਲੀ ਢੰਗ ਨਾਲ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਬਿਰਤਾਤਾਂ ਬਾਰੇ ਜਾਣੂੰ ਕਰਵਾਇਆ। ਸਮਾਮਗ ਦੇ ਅੰਤ ਵਿਚ ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰਸੇਵਾ ਵਾਲੇ ਅਤੇ ਬਾਬਾ ਅਵਤਾਰ ਸਿੰਘ ਬੱਧਣੀ ਕਲਾਂ ਦਮਦਮੀ ਟਕਸਾਲ ਵਾਲਿਆਂ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਵੱਲੋਂ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ।