ਵਿਜੀਲੈਂਸ ਨੇ 5,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ

ਚੰਡੀਗੜ੍ਹ, 14 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :    ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਨਾਮ ਜਿਲਾ ਸੰਗਰੂਰ ਵਿਖੇ ਤਾਇਨਾਤ ਕਾਨੂੰਗੋ ਅਵਤਾਰ ਸਿੰਘ ਨੰੂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਨੂੰਗੋ ਅਵਤਾਰ ਸਿੰਘ ਨੂੰ ਸ਼ਿਕਾਇਤ ਕਰਤਾ ਸੋਨੀ ਸਿੰਘ ਵਾਸੀ ਪਿੰਡ ਮਹਿਲ੍ਹਾਂ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ’ਤੇ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੰੂ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਜਮੀਨ ਦੀ ਹੱਦਬੰਦੀ ਰਿਪੋਰਟ ਤਿਆਰ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ ਉਕਤ ਕਾਨੰੂਗੋ ਨੰੂ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦਿੱਤੇ ਜਾ ਚੁੱਕੇ ਹਨ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਦੁੱਜੀ ਕਿਸ਼ਤ ਦੇ 5,000 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੰੂਗੋ ਨੂੰ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ ਗਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।