ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ 2-ਕੇ 19 ਯਾਦਗਾਰੀ ਹੋ ਨਿਬੜਿਆ,ਪੰਜਾਬੀ ਫ਼ਿਲਮਾਂ ਦੇ ਸਰਤਾਜ ਡਾ ਜਸਵਿੰਦਰ ਸਿੰਘ ਭੱਲਾ ਬਣੇ ਰਹੇ ਖਿੱਚ ਦਾ ਕੇਂਦਰ

ਮੋਗਾ,18 ਨਵੰਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ 2-ਕੇ 19 ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ । ਇਸ ਸਮਾਗਮ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਸ.ਜਸਵਿੰਦਰ ਸਿੰਘ ਭੱਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਵਿਚ ਪਹੁੰਚ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਗਾਏ। ਮੁੱਖ ਪਤਵੰਤਿਆਂ ਦੁਆਰਾ ਜੋਤੀ ਜਗਾਉਣ ਦੀ ਰਸਮ ਅਦਾ ਕੀਤੀ ਗਈ । ਸ਼ਬਦ ਗਾਇਨ ਦੁਆਰਾ ਸਮਾਗਮ ਦੀ ਆਰੰਭਤਾ ਹੋਈ ਜਦਕਿ ਸਰਸਵਤੀ ਵੰਦਨਾ ਸਦਕਾ ਪ੍ਰੋਗਰਾਮ ਧਾਰਮਿਕ ਮਾਹੌਲ ਵਿਚ ਰੰਗਿਆ ਗਿਆ। ਨਰਸਰੀ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਸਵਾਗਤੀ ਗੀਤ ਅਤੇ ਨਾਚ ਪੇਸ਼ ਕਰਦਿਆਂ ਪ੍ਰੋਗਰਾਮ ਨੂੰ ਅੱਗੇ ਤੋਰਿਆ । ਕਸਰਤ ਅਤੇ ਸਿਹਤਮੰਦ ਜੀਵਨ ਦੀ ਮਹੱਤਤਾ ਨੂੰ ਦਰਸਾਉਂਦਾ ਯੋਗਾ ਪੇਸ਼ ਕੀਤਾ ਗਿਆ । ਇਸ ਮੌਕੇ ਔਰਤਾਂ ਦੇ ਸਸ਼ਕਤੀਕਰਨ ਨੂੰ ਵਿਖਾਉਂਦੀ ਕੋਰੀਓਗ੍ਰਾਫੀ ਪੇਸ਼ ਕੀਤੀ ਗਈ।  ਇਸ ਤੋਂ ਬਾਅਦ ਸਕੂਲ ਦੀ ਰਿਪੋਰਟ ਪੂਰਬੀ ਬਾਂਸਲ ਦੁਆਰਾ ਪੜ੍ਹੀ ਗਈ । ਇਸ ਮੌਕੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਭਾਵ ਵਿੰਨੀਆਂ ਕੋਰੋਓਗਰਾਫੀਆਂ ਪੇਸ਼ ਕੀਤੀਆਂ ਗਈਆਂ । ਪੰਜਾਬ ਦਾ ਅਲੋਪ ਹੋ ਰਿਹਾ ਲੋਕ ਨਾਚ ਸੰਮੀ ਵੀ ਖਿੱਚ ਦਾ ਕੇਂਦਰ ਬਣਿਆ ਰਿਹਾ । ਇਸ ਮੌਕੇ ਪਾਣੀ ਬਚਾਓ ਮਿਸ਼ਨ ਵਿਖਾਉਂਦੀ ਕੋਰੀਓਗ੍ਰਾਫੀ ਨੇ ਵੀ ਸਭ ਵਿਦਿਆਰਥੀਆਂ ਸਭ ਨੂੰ ਸੋਚਣ ਤੇ ਮਜਬੂਰ ਕਰ ਦਿੱਤਾ।  ਅਨੋਖਾ ਜਾਬ ਕਾਰਡ ਸਕਿੱਟ ਰਾਹੀਂ ਵਿਦਿਆਰਥੀਆਂ ਨੇ ਪੰਜਾਬ ਦੇ ਬਦਲਦੇ ਹਾਲਾਤਾਂ ਬਾਰੇ ਚਿੰਤਾ ਪ੍ਰਗਟਾਈ।  ਇਸ ਤੋਂ ਬਾਅਦ ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਹੱਲਾ ਸ਼ੇਰੀ ਦਿੱਤੀ। ਇਸ ਮੌਕੇ ਗੁਜਰਾਤੀ ਨਾਚ ਪੇਸ਼ ਕੀਤਾ ਗਿਆ। ਪੰਜਾਬੀ ਸੱਭਿਆਚਾਰ ਦੀ ਸ਼ਾਨ ਗਿੱਧੇ ਅਤੇ ਭੰਗੜੇ  ਦੀ ਪੇਸ਼ਕਾਰੀ ਨੇ ਸਭ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।  ਅੰਤ ਵਿੱਚ ਸਕੂਲ ਬੈਂਡ ਅਤੇ ਰਾਜਸਥਾਨੀ ਨਾਚ ਪੇਸ਼ ਕੀਤਾ ਗਿਆ।  ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ , ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਡਾਕਟਰ ਇਕਬਾਲ ਸਿੰਘ ,ਡਾ ਗੁਰਚਰਨ ਸਿੰਘ, ਮੈਡਮ ਪਰਮਜੀਤ ਕੌਰ ਐਡਮਿਨਸਟਰੇਟਰ ਅਤੇ ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ ਨੇ ਮੁੱਖ ਮਹਿਮਾਨ ਸ੍ਰੀ ਸੰਦੀਪ ਹੰਸ ਤੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ । ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਰਿੰਪੀ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ  ।