ਮਾਉਟ ਲਿਟਰਾ ਜੀ ਸਕੂਲ ‘ਚ ਮਨਾਏ ਵਿਸ਼ਵ ਟੈਲੀਵਿਜਨ ਦਿਵਸ ਮੌਕੇ ਪਿ੍ਰੰ:ਨਿਰਮਲ ਧਾਰੀ ਨੇ ਕਿਹਾ ‘‘ਟੈਲੀਵਿਜਨ ਸਾਡੇ ਜੀਵਨ ਦਾ ਅਹਿਮ ਅੰਗ’’

ਮੋਗਾ, 21 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿੱਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸ਼ਵ ਟੈਲੀਵਿਜਨ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਬੱਚਿਆਂ ਨੂੰ ਜਾਣਕਾਰੀ ਦਿੰਦੀ ਹੋਈ ਪਿ੍ਰੰਸੀਪਲ ਡਾ: ਨਿਰਮਲ ਧਾਰੀ ਨੇ ਕਿਹਾ ਕਿ ਟੈਲੀਵਿਜਨ ਸਾਡੇ ਜੀਵਨ ਦਾ ਵੱਖਰਾ ਅੰਗ ਹੈ। ਇਹ ਦੁਨੀਆਂ ਭਰ ਵਿੱਚ ਦੈਨਿਕ ਗਤੀਵਿਧੀਆ ਦੇ ਬਾਰੇ ਵਿੱਚ ਬਹੁਤ ਸਾਰੀ ਜਾਣਕਾਰੀ ਪ੍ਰਦਾਨ ਕਰਦਾ ਹੈ। ਉਹਨਾਂ ਕਿਹਾ ਕਿ ਵਿਸ਼ਵ ਟੈਲਵਿਜਨ ਦਿਵਸ 21 ਨਵੰਬਰ ਨੂੰ ਦੁਨੀਆਂ ਭਰ ਵਿੱਚ ਮਨਾਇਆ ਜਾਂਦਾ ਹੈ। ਮਾਉਟ ਲਿਟਰਾ ਜ਼ੀ ਸਕੂਲ ਨੇ ਵੀ ਇਸ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਟੈਲੀਵਿਜਨ ਦਿਵਸ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਟੈਲੀਵਿਜਨ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।