10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਜੇ.ਈ ਵਿਜੀਲੈਂਸ ਵਲੋਂ ਕਾਬੂ

ਚੰਡੀਗੜ , 21 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਵੈੋਸਟ ਟੈਕਨੀਕਲ, ਪੀ.ਐਸ.ਪੀ.ਸੀ.ਐਲ ਪਟਿਆਲਾ ਵਿਖੇ ਤਾਇਨਾਤ ਵਧੀਕ ਜੇ. ਈ. ਅਵਤਾਰ ਸਿੰਘ ਨੂੰ10,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਧੀਕ ਜੇ.ਈ ਨੂੰ ਜਗਦੀਪ ਸਿੰਘ, ਵਾਸੀ ਰਾਮ ਨਗਰ ਪਟਿਆਲਾ ਦੀ ਸ਼ਿਕਾਇਤ ਉੱਤੇ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਵਧੀਕ ਜੇ.ਈ ਵਲੋਂ ਉਸ ਦੇ ਘਰ ਦੇ ਬਿਜਲੀ ਦੇ ਮੀਟਰ ਦੀ ਰਫਤਾਰ ਘੱਟ ਕਰਕੇ ਬਿਜਲੀ ਦੀ ਖਪਤ ਘਟ ਦਰਸ਼ਾਉਣ ਬਦਲੇ 10, 000 ਰੁਪਏ  ਦੀ ਮੰਗ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਵਧੀਕ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।  ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ