ਮਾਉਟ ਲਿਟਰਾ ਜ਼ੀ ਸਕੂਲ ਵਿੱਚ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ

ਮੋਗਾ,26 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਸਕੂਲ ਵਿੱਚ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਾਥਨਾ ਸਭਾ ਦੌਰਾਨ ਵਿਸ਼ੇਸ਼ ਅਸੈਂਬਲੀ ਨੂੰ ਸੰਬੋਧਨ ਕਰਦੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ 1949 ਵਿੱਚ ਅੱਜ ਹੀ ਦੇ ਦਿਨ ਸੰਵਿਧਾਨ ਸਭਾ ਵੱਲੋਂ ਭਾਰਤੀ ਸੰਵਿਧਾਨ ਨੂੰ ਅਪਨਾਉਣ ਲਈ ਦੇਸ਼ ਭਰ ਵਿੱਚ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਇਹ 26 ਜਨਵਰੀ 1950 ਨੂੰ ਲਾਗੂ ਹੋਇਆ, ਜਿਸ ਵਿੱਚ ਇਕ ਨਵੇਂ ਯੁਗ ਦੀ ਸ਼ੁਰੂਆਤ ਹੋਈ। ਭਾਰਤੀ ਗਣਰਾਜ ਦਾ ਇਤਿਹਾਸ। ਸਰਕਾਰ ਨੇ ਸੰਵਿਧਾਨ ਨੂੰ ਅਪਨਾਉਣ ਦੇ 70 ਸਾਲ ਪੂਰੇ ਕਰਨ ਲਈ ਦੇਸ਼ ਭਰ ਵਿੱਚ ਸਾਲ ਭਰ ਦੀ ਗਤੀਵਿਧੀਆਂ ਦੀ ਯੋਜਨਾ ਬਣਾਈ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਵਿਦਿਆਰਥੀਆ ਨੂੰ ਮੌਲਿਕ ਅਧਿਕਾਰਾਂ ਤੇ ਭਾਰਤ ਦੇ ਸੰਵਿਧਾਨ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਆਪਣੇ ਵਿਚਾਰ ਪੇਸ਼ ਕੀਤੇ।  ਇਸ ਮੌਕੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਸੰਵਿਧਾਨ ਦਿਵਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।