ਮਾਉਟ ਲਿਟਰਾ ਜੀ ਸਕੂਲ ਵਿਖੇ ਵਿਸ਼ਵ ਏਡਸ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸਮਾਗਮ

ਮੋਗਾ, 30 ਨਵੰਬਰ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਏਡਸ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ । ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕੱਟ ਕੇ ਕੀਤੀ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਵਿਸ਼ਵ ਏਡਸ ਦਿਵਸ ਤੇ ਵਿਦਿਆਰਥੀਆਂ ਨੂੰ ਏਡਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਏਡਸ ਰੋਗੀਆਂ ਨੂੰ ਛੂਹਣ ਅਤੇ ਉਨ੍ਹਾਂ ਦੇ ਨਾਲ ਖਾਣਾ ਖਾਣ ਨਾਲ ਨਹੀਂ ਫੈਲਦਾ ਇਸ ਲਈ ਸਾਨੂੰ ਉਨ੍ਹਾਂ ਦੇ ਨਾਲ ਭੇਦ ਭਾਵ ਨਹੀਂ ਕਰਨਾ ਚਾਹੀਦਾ। ਉਹਨਾਂ ਕਿਹ ਕਿ ਜੇਕਰ ਕਿਸੇ ਨੂੰ ਏਡਸ ਹੈ ਤਾਂ ਉਹ ਦਵਾਈ ਲੈ ਕੇ ਅਤੇ ਸਾਵਧਾਨੀ ਰੱਖ ਕੇ ਜੀਵਨ ਜਿਉਂ ਸਕਦਾ ਹੈ। ਉਨ੍ਹਾਂ ਕਿਹਾ ਕਿ ਏਡਸ ਦੇ ਮਰੀਜ਼ ਨਾਲ ਹੱਥ ਮਿਲਾਉਣ, ਗਲੇ ਲੱਗਣ ਨਾਲ ਕਦੇ ਬਿਮਾਰੀ ਨਹੀਂ ਫੈਲਦੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।