ਮਾਉਟ ਲਿਟਰਾ ਜ਼ੀ ਸਕੂਲ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ

ਮੋਗਾ, 1 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿੱਚ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਤੇ ਜਾਣੂ ਕਰਵਾਇਆ। ਇਸ ਮੌਕੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਮਾਨ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਗੁਰੂ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣੇ ਜੀਵਨ ਦਾ ਬਲਿਦਾਨ ਦਿੱਤਾ ਅਤੇ ਬੱਚਿਆਂ ਨੂੰ ਵੱਖ-ਵੱਖ ਮਹੱਤਵਪੂਰਨ ਜਾਣਕਾਰੀ ਵੀ ਦਿੱਤੀ। ਉਹਨਾਂ ਬੱਚਿਆਂ ਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।