ਐਮ.ਐਲ.ਏ. ਡਾ. ਹਰਜੋਤ ਕਮਲ ਨੇ ਖੇਤੀਬਾੜੀ ਦੌਰਾਨ ਹਾਦਸਾਗ੍ਰਸਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਵੰਡੇ ਚੈੱਕ

ਮੋਗਾ, 2 ਦਸੰਬਰ (ਜਸ਼ਨ): ਮੋਗਾ ਦੇ ਖੇਤੀਬਾੜੀ ਮਸ਼ੀਨੀਰੀ ਨਾਲ ਹਾਦਸਾ ਗ੍ਰਸਤ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮਿਲਣ ਵਾਲੀ ਆਰਥਕਿ ਸਹਾਇਤਾ ਰਾਸ਼ੀ ਦੇ ਚੈਕ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਮਾਰਕੀਟ ਕਮੇਟੀ ਦੇ ਦਫ਼ਤਰ ਵਿੱਚ ਵੰਡੇ ਗਏ। ਇਸ ਮੌਕੇ ਤੇ ਵਜੀਰ ਸਿੰਘ ਸਕੱਤਰ ਮਾਰਕੀਟ ਕਮੇਟੀ, ਸੁਖਮੰਦਰ ਸਿੰਘ, ਪਰਮਿੰਦਰ ਸਿੰਘ, ਸਿੰਕਦਰ ਸਿੰਘ, ਜਸਮੇਲ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ (ਮੰਡੀ ਸੁਪਰਵਾਈਜਰ) ਅਮਿ੍ਰਤਾ ਸਿੰਘ, ਬਲਵੰਤ ਸਿੰਘ, ਜਗਰੂਪ ਸਿੰਘ ਕਲਰਕ, ਜਗਮੀਤ ਸਿੰਘ, ਗੁਰਪ੍ਰੀਤ ਸਿੰਘ , ਜਸਵੀਰ ਸਿੰਘ, ਰਾਮਪਾਲ ਧਵਨ ਵੀ ਹਾਜ਼ਰ ਸਨ। ਇਸ ਮੌਕੇ ਡਾ. ਹਰਜੋਤ ਕਮਲ ਨੇ ਸੁਖਜਿੰਦਰ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਮਹੇਸ਼ਰੀ ਨੂੰ 1 ਲੱਖ ਰੁਪਏ, ਪਰਮਜੀਤ ਕੌਰ ਪਤਨੀ ਰੁਲਦੂ ਸਿੰਘ ਪਿੰਡ ਮਹੇਸ਼ਰੀ 1 ਲੱਖ ਰੁਪਏ ਅਤੇ ਜਸਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਪਿੰਡ ਖੋਸਾ ਪਾਂਡੋ ਨੂੰ 10 ਹਜ਼ਾਰ ਰੁਪਏ ਵਿੱਤੀ ਸਹਾਇਤਾ ਦੇ ਚੈਕ ਵੰਡੇ। ਇਸ ਮੌਕੇ ਤੇ ਉਨ੍ਹਾਂ ਸਾਰੇ ਹੀ ਕਿਸਾਨ ਵੀਰਾਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕਰਦੇ ਹੋਏ ਕਿਹਾ ਕਿ ਕਿਸੇ ਵੀ ਕਿਸਾਨ ਦਾ ਖੇਤੀਬਾੜੀ ਦੌਰਾਨ ਹਾਦਸੇ ਵਿੱਚ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਦੌਰਾਨ ਹਾਦਸਾ ਹੋ ਜਾਣ ਤੇ ਡਾਕਟਰੀ ਸਹਾਇਤਾ ਲਈ ਆਰਥਿਕ ਮਦਦ ਦਿੱਤੀ ਜਾਂਦੀ ਹੈ, ਜਿਸਦੇ ਫਾਰਮ ਭਰ ਕੇ ਆਰਥਿਕ ਮਦਦ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੀ ਖੇਤੀਬਾੜੀ ਦੌਰਾਨ ਹਾਦਸੇ ਵਿੱਚ ਮੌਤ ਹੋ ਜਾਂਦੀ ਹੈ ਤਾਂ ਉਨ੍ਹਾਂ ਲਈ ਪੰਜਾਬ ਸਰਕਾਰ ਵਲੋਂ 1 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ।