ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 3 ਦਸੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਘੱਲ ਖੁਰਦ ਪੁਲਿਸ ਚੌਂਕੀ ਜਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮਲਕੀਤ ਸਿੰਘ ਨੰੂ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੰੂ ਸ਼ਿਕਾਇਤਕਰਤਾ ਸਤਨਾਮ ਸਿੰਘ ਵਾਸੀ ਪਿੰਡ ਕਰਮੂਵਾਲਾ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ ਚਲ ਰਹੇ ਪੁਲਿਸ ਕੇਸ ਵਿਚ ਰਾਜੀਨਾਮਾ ਕਲਮਬੱਧ ਕਰਨ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।  ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ