ਸਰਬੱਤ ਦਾ ਭਲਾ ਟਰੱਸਟ ਵੱਲੋਂ ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਦੇ ਸਹਿਯੋਗ ਨਾਲ 431ਵੇਂ ਕੈਂਪ ਦਾ ਆਯੋਜਨ

Tags: 

ਮੋਗਾ 8 ਦਸੰਬਰ (ਜਸ਼ਨ):  ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ ਐਸ ਪੀ ਸਿੰਘ ਓਬਰਾਏ ਜੀ ਦੀ ਗਤੀਸ਼ੀਲ ਅਗਵਾਈ ਹੇਠ ਜਿੱਥੇ ਹੋਰ ਬਹੁਤ ਸਾਰੇ ਸਮਾਜ ਸੇਵੀ ਕੰਮ ਕੀਤੇ ਜਾ ਰਹੇ ਹਨ, ਉਥੇ ਹਰ ਸਾਲ ਪੰਜਾਬ ਵਿੱਚ 200 ਅੱਖਾਂ ਦੇ ਮੁਫ਼ਤ ਚੈਕ ਅੱਪ ਅਤੇ ਲੈਂਜ਼ ਕੈਂਪ ਲਗਾ ਕੇ ਲੋੜਵੰਦਾਂ ਨੂੰ ਰੌਸ਼ਨੀ ਪ੍ਰਦਾਨ ਕੀਤੀ ਜਾ ਰਹੀ ਹੈ, ਜੋ ਕਿ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲਾ ਸਿਹਤ ਅਫ਼ਸਰ ਡਾ ਅਰਵਿੰਦਰ ਸਿੰਘ ਗਿੱਲ ਨੇ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ 431ਵੇਂ ਮੁਫਤ ਅਪਰੇਸ਼ਨ ਅਤੇ ਲੈਂਜ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਇਸ ਮੌਕੇ ਕੈਂਪ ਵਿੱਚ ਮੁਫਤ ਦਿੱਤੀਆਂ ਜਾ ਰਹੀਆਂ ਦਵਾਈਆਂ ਅਤੇ ਐਨਕਾਂ ਦਾ ਨਿਰੀਖਣ ਕੀਤਾ ਅਤੇ ਇਸ ਕੈਂਪ ਵਿੱਚ ਮਰੀਜਾਂ ਦਾ ਚੈਕ ਅੱਪ ਕਰ ਰਹੀ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਦੇ ਡਾਕਟਰਾਂ ਦੀ ਟੀਮ ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਟਰੱਸਟ ਦੇ ਪ੍ਰਧਾਨ ਹਰਜਿੰਦਰ ਸਿੰਘ ਚੁਗਾਵਾਂ ਅਤੇ ਕੈਸ਼ੀਅਰ ਮਹਿੰਦਰ ਪਾਲ ਲੂੰਬਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਮਰੀਜਾਂ ਦਾ ਚੈਕ ਅੱਪ ਕਰਕੇ ਮੁਫਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅਪਰੇਸ਼ਨ ਲਈ ਚੁਣੇ ਗਏ ਮਰੀਜਾਂ ਨੂੰ ਸੋਮਵਾਰ ਸਵੇਰੇ 9 ਵਜੇ ਗੁਰਦੁਆਰਾ ਬੀਬੀ ਕਾਹਨ ਕੌਰ ਤੋਂ ਸੇਵਾ ਦਲ ਦੀਆਂ ਬੱਸਾਂ ਰਾਹੀਂ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਰਵਾਨਾ ਕੀਤਾ ਜਾਵੇਗਾ, ਜਿੰਨ੍ਹਾਂ ਦੇ ਅਪਰੇਸ਼ਨ ਕਰਨ ਉਪਰੰਤ ਮੰਗਲਵਾਰ ਨੂੰ ਸਵੇਰੇ ਵਾਪਸ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਛੱਡ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਮਰੀਜਾਂ ਨੂੰ ਕਾਲੀਆਂ ਐਨਕਾਂ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਸੋਨੂੰ ਨੇ ਕੈਂਪ ਦੀ ਸੇਵਾ ਦੇਣ ਲਈ ਟਰੱਸਟ ਦੀ ਮੋਗਾ ਇਕਾਈ ਦੇ ਸਮੂਹ ਅਹੁਦੇਦਾਰਾਂ ਅਤੇ ਡਾ ਐਸ ਪੀ ਸਿੰਘ ਓਬਰਾਏ ਜੀ ਦਾ ਵਿਸ਼ੇਸ਼ ਤੌਰ ਧੰਨਵਾਦ ਕਰਦਿਆਂ ਮੁੱਖ ਮਹਿਮਾਨ ਡਾ ਅਰਵਿੰਦਰ ਸਿੰਘ ਗਿੱਲ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਗੁਰਦੁਆਰਾ ਬੀਬੀ ਕਾਹਨ ਕੌਰ ਟਰੱਸਟ ਦੇ ਪ੍ਰਧਾਨ ਬਰਜਿੰਦਰ ਸਿੰਘ ਬਰਾੜ ਨੇ ਵੀ ਕੈਂਪ ਦਾ ਦੌਰਾ ਕਰਕੇ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਟਰੱਸਟ ਅਤੇ ਸੇਵਾ ਦਲ ਦੀ ਟੀਮ ਨੂੰ ਸਫਲ ਕੈਂਪ ਦੀ ਵਧਾਈ ਦਿੱਤੀ। ਉਨ੍ਹਾਂ ਨੂੰ ਸੇਵਾ ਦਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਕੈਂਪ ਵਿੱਚ ਕੁੱਲ 573 ਮਰੀਜਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ, 163 ਮਰੀਜਾਂ ਨੂੰ ਮੁਫਤ ਐਨਕਾਂ ਦਿੱਤੀਆਂ ਗਈਆਂ ਅਤੇ 81 ਮਰੀਜ ਅਪਰੇਸ਼ਨ ਲਈ ਚੁਣੇ ਗਏ। ਇਸ ਮੌਕੇ ਟਰੱਸਟੀ ਗੁਰਸੇਵਕ ਸੰਨਿਆਸੀ, ਸੁਖਦੇਵ ਬਰਾੜ, ਦਵਿੰਦਰਜੀਤ ਗਿੱਲ, ਇਕਬਾਲ ਖੋਸਾ, ਸੇਵਾ ਦਲ ਤੋਂ ਅਮਰੀਕ ਸਿੰਘ ਆਰਸਨ, ਹਰਵਿੰਦਰ ਹੈਪੀ, ਕੁਲਜੀਤ ਸਿੰਘ , ਕੁਲਜੀਤ ਸਿੰਘ ਰਾਜਾ, ਗੁਰਮੇਲ ਸਿੰਘ, ਅਮਨਦੀਪ ਸਿੰਘ ਪ੍ਰਚਾਰਕ, ਭੁਪਿੰਦਰ ਸਿੰਘ, ਮਨਪ੍ਰੀਤ ਕੌਰ, ਕੇਵਲ ਸਿੰਘ, ਰਣਜੀਤ ਸਿੰਘ, ਕਰਨਵੀਰ ਸਿੰਘ ਭੰਮ, ਮਾ ਰਵਿੰਦਰਪਾਲ ਸਿੰਘ, ਜਸਵੰਤ ਸਿੰਘ ਨਾਗੀ, ਮਨਜੀਤ ਸਿੰਘ ਮਿੰਦੀ, ਪਰਮਜੋਤ ਸਿੰਘ ਖਾਲਸਾ, ਗੁਰਪ੍ਰੀਤਮ ਸਿੰਘ ਚੀਮਾ, ਜੰਗੀਰ ਸਿੰਘ, ਸ਼ਮਸ਼ੇਰ ਸਿੰਘ, ਹਰਪ੍ਰੀਤ ਖੀਵਾ, ਮੋਹਨ ਸਿੰਘ, ਪਿਰਥੀਪਾਲ ਸਿੰਘ ਨੈਸਲੇ, ਜਗਰੂਪ ਸਿੰਘ, ਬਲਜੀਤ ਸਿੰਘ ਚਾਨੀ, ਬਲਵੀਰ ਸਿੰਘ ਅਤੇ ਕੰਵਲਜੀਤ ਸਿੰਘ ਮਹੇਸਰੀ ਆਦਿ ਹਾਜ਼ਰ ਸਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ