ਮੰਡੀ ਬੋਰਡ ਦੇ ਇੰਜੀਨੀਅਰ ਇੰਨ ਚੀਫ਼ ਹਰਪ੍ਰੀਤ ਸਿੰਘ ਬਰਾੜ ਦੀ ਮਾਤਾ ਦੇ ਭੋਗ ਦੀ ਪਿੰਡ ਚੰਨੂਵਾਲਾ ਵਿਖੇ ਹੋਈ ਅੰਤਿਮ ਅਰਦਾਸ

Tags: 

ਮੋਗਾ 8 ਦਸੰਬਰ:(ਜਸ਼ਨ) : ਪੰਜਾਬ ਰਾਜ ਖੇਤੀਬਾੜੀ ਮੰਡੀਕਰਣ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਅੱਜ ਪਿੰਡ ਚੰਨੂਵਾਲਾ ਵਿਖੇ ਪੰਜਾਬ ਰਾਜ ਮੰਡੀ ਬੋਰਡ ਦੇ ਇੰਜੀਨੀਅਰ ਇੰਨ ਚੀਫ਼ ਸ੍ਰੀ ਹਰਪ੍ਰੀਤ ਸਿੰਘ ਬਰਾੜ ਦੀ ਮਾਤਾ ਜੋ ਕਿ 29 ਨਵੰਬਰ ਨੂੰ ਪਰਲੋਕ ਸਤਧਾਰ ਗਏ ਸਨ, ਦੇ ਭੋਗ ਦੀ ਅੰਤਿਮ ਅਰਦਾਸ ਸਮੇ ਉਨ੍ਹਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਹਰਪ੍ਰੀਤ ਸਿੰਘ ਦੀ ਮਾਤਾ ਸ੍ਰੀਮਤੀ ਸੁਰਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਬਲ ਬਖਸ਼ੇ ਅਤੇ ਸ੍ਰੀਮਤੀ ਸੁਰਜੀਤ ਕੌਰ ਨੂੰ ਆਪਣੇ ਚਰਨਾਂ ਵਿੱਚ ਸਥਾਨ ਬਖਸ਼ੇ।ਇਸ ਦੁੱਖ ਦੀ ਘੜੀ ਸਮੇ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਕਾਂਗਰਸ ਮਹੇਸ਼ਇੰਦਰ ਸਿੰਘ,ਯੂਥ ਵੈਲਫੇਅਰ ਸੈਲ ਪੰਜਾਬ ਦੇ ਚੇਅਰਮੈਨ ਜੋਧਾ ਬਰਾੜ, ਉੱਪ ਚੇਅਰਮੈਨ ਮੰਡੀ ਬੋਰਡ ਵਿਜੇ ਕਾਲੜਾ,ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸਵਰਨਜੀਤ ਕੌਰ, ਹਰਪ੍ਰੀਤ ਸਿੰਘ ਦੇ ਰਿਸ਼ੇਤਦਾਰਾਂ ਤੋ ਇਲਾਵਾ ਹੋਰ ਵੀ ਉੱਘੀਆਂ ਸ਼ਖਸ਼ੀਅਤਾਂ ਨੇ ਹਰਪ੍ਰੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕਰਕੇ ਉਨ੍ਹਾਂ ਦੀ ਮਾਤਾ ਸ੍ਰੀਮਤੀ ਸੁਰਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ