ਮੋਗਾ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ,ਸ਼ਹੀਦ ਸੈਨਿਕਾਂ ਦੇ ਪ੍ਰੀਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣਾ ਹਰ ਨਾਗਰਿਕ ਦਾ ਸਮਾਜਿਕ ਫ਼ਰਜ਼-ਡਿਪਟੀ ਕਮਿਸ਼ਨਰ

ਮੋਗਾ 10 ਦਸੰਬਰ:(ਜਸ਼ਨ):ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਸ਼ੁਰੂਆਤ ਅੱਜ  ਡਿਪਟੀ ਕਮਿਸ਼ਨਰ-ਕਮ ਪ੍ਰਧਾਨ ਜ਼ਿਲ•ਾ ਸੈਨਿਕ ਬੋਰਡ, ਮੋਗਾ ਸ੍ਰੀ ਸੰਦੀਪ ਹੰਸ,  ਦੇ ਸੀਨੇ ਤੇ ਲੈਫ. ਕਰਨਲ ਦਰਸ਼ਨ ਸਿੰਘ (ਰਿਟਾ:), ਮੀਤ ਪ੍ਰਧਾਨ ਜ਼ਿਲ•ਾ ਸੈਨਿਕ ਬੋਰਡ ਮੋਗਾ ਵੱਲੋਂ ਝੰਡਾ ਲਗਾ ਕੇ ਕੀਤੀ ਗਈ। ਇਸ ਸਮੇਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਅਨੀਤਾ ਦਰਸ਼ੀ,  ਲੈਫ. ਕਰਨਲ (ਰਿਟਾ:)  ਬਾਬੂ ੰਿਸੰਘ, ਜ਼ਿਲ•ਾ ਪ੍ਰਧਾਨ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ.) ਲੈਫ. ਕਰਨਲ ਬਲਕਾਰ ਸਿੰਘ, ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਦਫਤਰ ਦਾ ਸਮੂਹ ਸਟਾਫ ਅਤੇ ਹੋਰ ਅਧਿਕਾਰੀ ਸਾਹਿਬਾਨ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਇਸ ਸ਼ੁੱਭ ਦਿਨ ਤੇ ਸਮੂਹ ਪੰਜਾਬੀਆਂ ਨੂੰ ਝੰਡਾ ਦਿਵਸ ਫੰਡ ਲਈ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ ਕੀਤੀ ਕਿਉਂਕਿ ਇਹ ਫੰਡ ਸ਼ਹੀਦਾਂ ਦੇ ਪਰਿਵਾਰਾਂ, ਨਕਾਰਾ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਵਰਗੇ ਨੇਕ ਕੰਮਾਂ ਲਈ ਵਰਤਿਆ ਜਾਂਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ, ਮੋਗਾ ਵੱਲੋਂ 05 ਨਾਨ ਪੈਨਸ਼ਨਰ ਸਾਬਕਾ ਸੈਨਿਕਾਂ ਨੂੰ ਝੰਡਾ ਦਿਵਸ ਫੰਡ ਵਿਚੋਂ ਮਾਲੀ ਸਹਾਇਤਾ ਦੇ 1,00,000 ਰੁਪਏ ਦੇ ਚੈੱਕ ਵੀ ਦਿੱਤੇ ਗਏ। ਇਹ ਦਿਵਸ ਸ਼ਹੀਦਾਂ ਨੂੰ ਸਤਿਕਾਰਨ, ਸਾਬਕਾ ਸੈਨਿਕਾਂ ਨੂੰ ਮਾਣ ਦੇਣ ਅਤੇ ਸੁਰੱਖਿਆ ਸੈਨਾਵਾਂ ਨਾਲ ਇੱਕਜੁੱਟਤਾ ਨੂੰ ਪ੍ਰਗਟਾਉਣ ਲਈ 02 ਦਸੰਬਰ 2019 ਤੋਂ 08 ਦਸੰਬਰ 2019 ਤੱਕ ਪੂਰਾ ਹਫਤਾ ਮਨਾਇਆ ਗਿਆ। ਜਿਕਰਯੋਗ ਹੈ, ਕਿ ਪਹਿਲਾਂ  ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਮਨਾਇਆ ਜਾਂਦਾ ਸੀ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸੇਵਾ ਕਰ ਰਹੇ ਸੈਨਿਕਾਂ ਵੱਲੋਂ ਵਿਸ਼ਵ ਯੁੱਧ, 1947, 1962, 1965, 1971 ਦੀਆਂ ਲੜਾਈਆਂ, 1999 ਦੌਰਾਨ ਕਾਰਗਿਲ ਦੀ ਲੜਾਈ ਅਤੇ ਅੱਤਵਾਦ ਦੇ ਖਿਲਾਫ ਚੱਲ ਰਹੇ ਅਪਰੇਸ਼ਨਾਂ ਵਿੱਚ ਕਾਫੀ ਗਿਣਤੀ ਵਿੱਚ ਸ਼ਹਾਦਤਾਂ ਪਾਈਆਂ ਗਈਆਂ, ਜਿਨ•ਾਂ ਵਿਚੋਂ ਪੰਜਾਬੀ ਸੈਨਿਕਾਂ ਦੀਆਂ ਕੁਰਬਾਨੀਆਂ ਜਿਕਰਯੋਗ ਹਨ। ਉਨ•ਾਂ ਕਿਹਾ ਕਿ ਇਸ ਦਿਨ ਦੇਸ਼ ਵਾਸੀ ਹਰ ਖੇਤਰ ਵਿਚ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਅਥਾਹ ਕੁਰਬਾਨੀਆਂ ਨੂੰ ਯਾਦ ਕਰਦੇ ਹਨ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਸੈਨਿਕਾਂ ਦੇ ਪ੍ਰੀਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣਾ ਹਰ ਨਾਗਰਿਕ ਦਾ ਸਮਾਜਿਕ ਫ਼ਰਜ਼ ਹੈ। ਉਨ•ਾਂ ਝੰਡਾ ਦਿਵਸ 'ਤੇ ਮੋਗਾ ਜ਼ਿਲ•ੇ ਦੇ ਨਾਗਰਿਕਾਂ, ਸਕੂਲਾਂ/ਕਾਲਜਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਇਸ ਮਹਾਨ ਯੋਗਦਾਨ ਵਿੱਚ ਵੱਧ ਤੋਂ ਵੱਧ ਦਾਨ ਦੇਣ ਦੀ ਕਿਹਾ।