ਕਾਂਗਰਸ ਸਰਕਾਰ ਦੀ ਢਿੱਲੀ ਮੱਠੀ ਕਾਰਗੁਜ਼ਾਰੀ ਖਿਲਾਫ਼ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ 24 ਦਸੰਬਰ ਦੇ ਮੋਗਾ ਧਰਨੇ ਲਈ ਵਰਕਰਾਂ ‘ਚ ਭਾਰੀ ਉਤਸ਼ਾਹ: ਅਸ਼ਵਨੀ ਕੁਮਾਰ ਪਿੰਟੂ,ਗੁਰਮੀਤ ਸਿੰਘ ਗਗੜਾ,ਦਾਤੇਵਾਲ ਤੇ ਰਾਣਾ

ਕੋਟ ਈਸੇ ਖਾਂ,22 ਦਸੰਬਰ (ਜਸ਼ਨ) ‘‘ਸ਼੍ਰੋਮਣੀ ਅਕਾਲੀ ਦਲ  ਵੱਲੋਂ ਕਾਂਗਰਸ ਸਰਕਾਰ ਦੀ ਢਿੱਲੀ ਮੱਠੀ ਕਾਰਗੁਜ਼ਾਰੀ , ਅਮਨ ਕਾਨੂੰਨ ਦੀ ਸਥਿਤੀ ਅਤੇ ਟੁੱਟੀਆਂ ਸੜਕਾਂ ਆਦਿ ਲੋਕ ਮੁੱਦਿਆਂ ਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੀਤੇ ਜਾ ਰਹੇ ਰਾਜ ਪੱਧਰੀ ਅੰਦੋਲਨ ਤਹਿਤ 24 ਦਸੰਬਰ ਨੂੰ ਮੋਗਾ ਵਿਖੇ ਧਰਨੇ ਦੇ ਪ੍ਰੋਗਰਾਮ ਲਈ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ, ਸੀਨੀਅਰ ਅਕਾਲੀ ਗੁਰਮੀਤ ਸਿੰਘ ਗਗੜਾ, ਸੁਖਵਿੰਦਰ ਸਿੰਘ ਦਾਤੇਵਾਲ ਅਤੇ ਰਣਜੀਤ ਸਿੰਘ ਰਾਣਾ ਨੇ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕੀਤਾ।  ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਵਿਚ ਚੋਣ ਮੈਨੀਫੈਸਟੋ ਮੁਤਾਬਕ ਲੋਕਾਂ ਨਾਲ ਕੀਤੇ ਵਾਦਿਆਂ ’ਤੇ ਅਮਲ ਨਹੀਂ ਕੀਤਾ ਹੈ ਸਗੋਂ ਨਸ਼ਾ ਤਸਕਰੀ ਦਾ ਲੱਕ ਤੋੜਨ ਦੀ ਗੱਲ ਕਰਨ ਵਾਲੀ ਕਾਂਗਰਸ ਸਰਕਾਰ ਦਾ ਹੁਣ ਪਰਦਾਫਾਸ਼ ਹੋ ਚੁੱਕਾ ਹੈ। ਹੁਣ ਇਹ ਜੱਗ ਜਾਹਿਰ ਹੋ ਚੁੱਕਾ ਹੈ ਕਿ ਕਾਂਗਰਸ ਸਰਕਾਰ ਵਿੱਚ ਨਸ਼ੇ ਦਾ ਕਾਰੋਬਾਰ ਪਹਿਲਾਂ ਨਾਲੋਂ ਵਧਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਇਹ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆ ਗਈ ਸੀ ਪਰ ਹੁਣ ਲੋਕ ਇਸ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਪੱਬਾਂ ਭਾਰ ਹੋਏ ਪਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿਸ਼ਾਲ ਧਰਨੇ ਵਿਚ ਹਲਕਾ ਧਰਮਕੋਟ ਤੋਂ ਬਹੁਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ।    ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ