ਸਕੂਲਾਂ ਦਾ ਸਮਾਂ ਫਿਰ ਤਬਦੀਲ, ਐਜੂਕੇਸ਼ਨ ਡਿਪਾਰਟਮੈਂਟ ਨੇ ਨਵੇਂ ਆਦੇਸ਼ ਕੀਤੇ ਜਾਰੀ ,ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਹੋਵੇਗਾ

ਐੱਸ.ਏ.ਐੱਸ.ਨਗਰ 23 ਦਸੰਬਰ (ਜਸ਼ਨ): ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24-12-2019 ਤੋਂ 15-01-2020 ਤੱਕ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸੁਖਜੀਤਪਾਲ ਸਿੰਘ ਡਾਇਰੈਕਟਰ ਸਿੱਖਿਆ ਵਿਭਾਗ (ਸੈ. ਸਿੱ) ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ ਕਿ ਮਿਤੀ 24-12-2019 ਤੋਂ 15-01-2019 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਹੋਵੇਗਾ। ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ