ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਦੇ ਪਿਤਾ ਦੇ ਦੇਹਾਂਤ ’ਤੇ ਸਾਬਕਾ ਉੱਪ ਮੁੱਖਮੰਤਰੀ ਸੁਖਬੀਰ ਬਾਦਲ ਅਤੇ ਸਮਾਜ ਦੀਆਂ ਵੱਖ ਵੱਖ ਸ਼ਖਸੀਅਤਾਂ ਵਲੋਂ ਹਮਦਰਦੀ ਦਾ ਪ੍ਰਗਟਾਵਾ

ਬਾਘਾਪੁਰਾਣਾ,29 ਦਸੰਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਾਲ  ਕ੍ਰਿਸ਼ਨ ਬਾਲੀ ਅਤੇ ਕੇਵਲ ਕਿ੍ਰਸ਼ਨ ਗਰਗ ਦੇ ਪਿਤਾ ਬਾਊ ਜਗਦੀਸ਼ ਰਾਏ ਗਰਗ ਦੇ ਦਿਹਾਂਤ ’ਤੇ ਵੱਖ-ਵੱਖ ਰਾਜਸੀ, ਗੈਰ-ਰਾਜਸੀ ਤੇ ਧਾਰਮਿਕ ਸੰਸਥਾਵਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਲੋਂ ਗਰਗ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।ਪਿਛਲੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੀ ਬਾਲ  ਕ੍ਰਿਸ਼ਨ ਬਾਲੀ ਦੇ ਗ੍ਰਹਿ ਵਿਖੇ ਉਚੇਚੇ ਤੌਰ ’ਤੇ ਪਹੁੰਚੇ ਅਤੇ ਗਰਗ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਨਾਲ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ,ਜਗਮੀਤ ਸਿੰਘ ਬਰਾੜ,ਜ਼ਿਲ੍ਹਾ ਪ੍ਰਧਾਨ ਜੱਥੇਦਾਰ ਤੀਰਥ ਸਿੰਘ ਮਾਹਲਾ,ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ, ਸਾਬਕਾ ਡਾਇਰੈਕਟਰ ਪੰਜਾਬ ਖਾਦੀ ਬੋਰਡ ਰਾਜਵੰਤ ਸਿੰਘ ਮਾਹਲਾ,ਰਜਿੰਦਰਪਾਲ ਥਰਾਜ,ਭੁਪਿੰਦਰ ਸਿੰਘ ਸਾਹੋਕੇ ਹਾਜ਼ਰ ਸਨ ।  

ਇਲਾਕੇ ਦੀ ਉੱਚਕੋਟੀ ਦੀ ਧਾਰਮਿਕ ਸ਼ਖਸੀਅਤ ਸੰਤ ਬਾਬਾ ਗੁਰਦੀਪ ਸਿੰਘ ਚੰਦਾਂ ਵਾਲਿਆਂ ਨੇ ਵੀ ਬਾਲ  ਕ੍ਰਿਸ਼ਨ ਬਾਲੀ ਦੇ ਘਰ ਪਹੁੰਚ ਕੇ ਬਾਲੀ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਇਜ਼ਹਾਰ ਕੀਤਾ । ਇਸ ਮੌਕੇ  ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਬਾਊ ਜਗਦੀਸ਼ ਰਾਏ ਗਰਗ ਸਮਾਜ ਸੇਵੀ, ਗਊ ਸੇਵਕ ਤੇ ਦਾਨ ਪੁੰਨ ਕਰਨ ਵਾਲੀ ਸਖਸ਼ੀਅਤ ਸਨ ਅਤੇ ਉਨ੍ਹਾਂ ਦਾ ਵਿਛੋੜਾ ਨਾ ਸਿਰਫ਼ ਗਰਗ ਪਰਿਵਾਰ ਲਈ ਅਸਹਿ ਤੇ ਅਕਹਿ ਹੈ ਬਲਕਿ ਸਮਾਜ ਲਈ ਵੱਡਾ ਘਾਟਾ ਹੈ । ਇਸ ਮੌਕੇ ਸਾਬਕਾ ਕੌਂਸਲਰ ਨੰਦ ਸਿੰਘ ਬਰਾੜ , ਤਰਲੋਕ ਸਿੰਘ ਸਿੰਘਾਂਵਾਲਾ, ਸੁਖਦਰਸ਼ਨ ਸਿੰਗਲਾ, ਚਰਨਜੀਤ ਸ਼ਰਮਾ, ਪ੍ਰਧਾਨ ਰਜਿੰਦਰ ਬੰਸੀ ਸੈਲਰ ਐਸੋ., ਯਸ਼ਪਾਲ ਬਿੱਟੂ ਤੇ ਹੋਰਨਾਂ ਸਖਸੀਅਤਾਂ ਨੇ ਵੀ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ।   ‘ਸਾਡਾ ਮੋਗਾ ਡੌਟ ਕੌਮ ’ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਾਲ  ਕ੍ਰਿਸ਼ਨ ਬਾਲੀ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜਗਦੀਸ਼ ਰਾਏ ਗਰਗ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ 31 ਦਸੰਬਰ ਦਿਨ ਮੰਗਲਵਾਰ ਨੂੰ 12 ਤੋਂ 2 ਵਜੇ ਤੱਕ ਨਵੀਂ ਦਾਣਾ ਮੰਡੀ ਬਾਘਾ ਪੁਰਾਣਾ ਵਿਖੇ ਪਾਇਆ ਜਾਵੇਗਾ ।