ਪੱਤਰਕਾਰ ਸੰਜੀਵ ਕੁਮਾਰ ਅਰੋੜਾ ਨੂੰ ਸਦਮਾ,ਪਿਤਾ ਦਾ ਦੇਹਾਂਤ,ਸੰਸਕਾਰ 4 ਜਨਵਰੀ ਨੂੰ

Tags: 

ਮੋਗਾ,3 ਜਨਵਰੀ (ਜਸ਼ਨ): ਉੱਘੇ ਪੱਤਰਕਾਰ ਸੰਜੀਵ ਕੁਮਾਰ ਅਰੋੜਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਪਿਤਾ ਸ਼੍ਰੀ ਸਤਪਾਲ ਅਰੋੜਾ ਦਾ ਅੱਜ ਸ਼ਾਮ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ । ਸ਼੍ਰੀ ਸਤਪਾਲ ਅਰੋੜਾ 76 ਸਾਲਾਂ ਦੇ ਸਨ । ਇਲੈੱਕਟਰੌਨਿਕ ਮੀਡੀਆ ਕਲੱਬ ਦੇ ਪ੍ਰਧਾਨ ਲਛਮਣਜੀਤ ਸਿੰਘ ਪੁਰਬਾ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਜੀਵ ਅਰੋੜਾ ਦੇ ਪਿਤਾ ਸ਼੍ਰੀ ਸਤਪਾਲ ਅਰੋੜਾ ਦੀ ਅੱਜ ਸ਼ਾਮ ਸਮੇਂ ਥੋੜੀ ਤਬੀਅਤ ਖਰਾਬ ਹੋਈ ਅਤੇ ਪਰਿਵਾਰ ਵੱਲੋਂ ਉਹਨਾਂ ਨੂੰ ਜਲਦੀ ਜਲਦੀ ਵਿਚ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉੱਥੇ ਡਾਕਟਰਾਂ ਵੱਲੋਂ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਹਨਾਂ ਨੇ ਦੱਸਿਆ ਕਿ ਸ਼੍ਰੀ ਸਤਪਾਲ ਅਰੋੜਾ ਦਾ ਅੰਤਿਮ ਸੰਸਕਾਰ ਕੱਲ 4 ਜਨਵਰੀ ਨੂੰ ਦੁਪਹਿਰ 12 ਵਜੇ ਗਾਂਧੀ ਰੋਡ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।  ਪੱਤਰਕਾਰ ਭਾਈਚਾਰੇ ਅਤੇ ਸ਼ਹਿਰ ਦੀਆਂ ਅਹਿਮ ਸ਼ਖਸੀਅਤਾਂ  ਵੱਲੋਂ ਸ਼੍ਰੀ ਅਰੋੜਾ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ