ਬਿਜਲੀ ਦਰਾਂ ‘ਚ ਵਾਧੇ ਖਿਲਾਫ਼ ਆਮ ਆਦਮੀ ਪਾਰਟੀ 7 ਜਨਵਰੀ ਨੂੰ ਕਰੇਗੀ ਚੰਡੀਗੜ੍ਹ ‘ਚ ਪੰਜਾਬ ਸਰਕਾਰ ਦਾ ਘਿਰਾਓ: ਅਵਤਾਰ ਸਿੰਘ ਬੰਟੀ

ਮੋਗਾ,6 ਜਨਵਰੀ (ਜਸ਼ਨ): ਆਮ ਆਦਮੀ ਪਾਰਟੀ ਦੇ ਵਲੰਟੀਅਰ ਅਵਤਾਰ ਸਿੰਘ ਬੰਟੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 12ਵੀਂ ਵਾਰ ਬਿਜਲੀ ਦੀਆਂ ਦਰਾਂ ਵਿਚ ਕੀਤਾ ਜਾ ਰਿਹਾ ਵਾਧਾ ਆਮ ਲੋਕਾਂ ਨਾਲ ਸਰਾਸਰ ਧੱਕਾ ਹੈ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਬਿਜਲੀ ਦਰਾਂ ਵਿਚ ਲਗਤਾਰ ਕੀਤੇ ਜਾ ਰਹੇ ਵਾਧੇ ਦਾ ਵਿਰੋਧ ਕਰਨ ਲਈ 7 ਜਨਵਰੀ ਦਿਨ ਮੰਗਲਵਾਰ ਨੂੰ ਕੈਪਟਨ ਸਰਕਾਰ ਦਾ ਘਿਰਾਓ ਕਰਨ ਚੰਡੀਗੜ੍ਹ ਵਿਖੇ ਸਥਿਤ ਐੱਮ ਐੱਲ ਏ ਹੋਸਟਲ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ ਤਾਂ ਕਿ ਸਰਕਾਰ ਵੱਲੋਂ ਬਿਜਲੀ ਦਰਾਂ ਦੇ ਕੀਤੇ ਵਾਧੇ ’ਤੇ ਰੋਕ ਲਗਾਈ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਪਹਿਲਾਂ 11 ਵਾਰ ਬਿਜਲੀ ਦਰਾਂ ਵਿਚ ਵਾਧਾ ਕੀਤਾ ਹੈ ਅਤੇ ਹੁਣ 12 ਵਾਰ ਵੀ ਸਰਕਾਰ ਸੂਬੇ ਵਿਚ ਬਿਜਲੀ ਰੇਟਾਂ ਵਿਚ ਵਾਧਾ ਕਰਨ ਜਾ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਲੰਟੀਅਰ ਹੋਣ ਦੇ ਨਾਤੇ ਉਹ ਆਪਣੇ ਵੱਲੋਂ ਆਮ ਲੋਕਾਂ ਨੂੰ ਵੀ ਇਸ ਵਿਰੋਧ ਵਿਚ ਸ਼ਾਮਲ ਹੋ ਕੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦੇ ਹਨ ।