ਚੇਅਰਮੈਨ ਸੁਖਚਰਨ ਸਿੰਘ ਛਿੰਦਾ ਵਲੋਂ ਪਿਤਾ ਦੀ ਯਾਦ ’ਚ ਸਕੂਲ ਨੂੰ ਇਕ ਲੱਖ ਰੁਪਏ ਦਾਨ

ਬਾਘਾਪੁਰਾਣਾ,6 ਜਨਵਰੀ (ਜਸ਼ਨ)-ਸਮਾਜ ਵਿਚ ਵਿਚਰਦਿਆਂ ਅਕਸਰ ਕਈ ਵਿਅਕਤੀ ਆਪਣੇ ਮਾਪਿਆਂ ਦੀ ਯਾਦ ਨੂੰ ਚਿਰਸਦੀਵੀ ਬਣਾਉਣ ਲਈ ਉਸਾਰੂ ਯੋਗਦਾਨ ਪਾਉਂਦੇ ਨੇ ਜਿਸ ਸਦਕਾ ਨਾ ਸਿਰਫ਼ ਸਮਾਜ ਦੇ ਵੱਖ ਵੱਖ ਖੇਤਰਾਂ ਵਿਚ ਤਰੱਕੀ ਦੀ ਆਸ ਬੱਝਦੀ ਹੈ ਬਲਕਿ ਹੋਰਨਾਂ ਸਮਾਜ ਸੇਵੀਆਂ ਨੂੰ ਵੀ ਪ੍ਰੇਰਨਾ ਮਿਲਦੀ ਹੈ । ਅਜਿਹੇ ਹੀ ਸਾਰਥਕ ਯਤਨ ਉਸ ਸਮੇਂ ਦੇਖਣ ਨੂੰ ਮਿਲੇ ਜਦੋਂ ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਅਤੇ ਉਨ੍ਹਾਂ ਦੇ ਭਰਾ ਸੱਤਪਾਲ ਸਿੰਘ ਵਲੋਂ ਆਪਣੇ ਪਿਤਾ ਸਵ: ਬਾਈ ਅਜਮੇਰ ਸਿੰਘ ਕਿੰਗਰਾ ਦੀ ਯਾਦ ਵਿਚ ਪਿੰਡ ਠੱਠੀ ਭਾਈ ਦੇ ਬਾਈ ਅਜਮੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਦਾਨ ਵਜੋਂ ਭੇਟ ਕੀਤੀ ਗਈ। ਇਸ ਮੌਕੇ ਸਕੂਲ ਪਿ੍ਰੰਸੀਪਲ ਪੰਨਾ ਲਾਲ ਨੇ ਪਰਿਵਾਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਕਿੰਗਰਾ ਸਾਹਿਬ ਦੇ ਸਮੁੱਚੇ ਪਰਿਵਾਰ ਵੱਲੋਂ ਸਮੇਂ ਸਮੇਂ ’ਤੇ ਅਜਿਹੇ ਯਤਨ ਕੀਤੇ ਜਾਂਦੇ ਰਹੇ ਹਨ ਜੋ ਕਿ ਉਹਨਾਂ ਵੱਲੋਂ ਪਰਿਵਾਰ ਨੂੰ ਦਿੱਤੇ ਸੰਸਕਾਰਾਂ ਸਦਕਾ ਸੰਭਵ ਹੋ ਸਕਿਆ ਹੈ। ਉਹਨਾਂ ਨਗਰ ਦੇ ਹੋਰ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਵਿੱਦਿਅਕ ਸੰਸਥਾਵਾਂ ਨੂੰ ਨਿਰੰਤਰ ਦਾਨ ਦੇਣ ਦੀ ਵੱਡੀ ਲੋੜ ਹੈ। ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਪਤਵੰਤੇ ਹਾਜ਼ਰ ਸਨ।   ਜ਼ਿਕਰਯੋਗ ਹੈ ਕਿ ਸਮਾਜ ਸੇਵੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਰਹੂਮ ਬਾਈ ਅਜਮੇਰ ਸਿੰਘ ਕਿੰਗਰਾ ਦੇ ਅਕਾਲ ਚਲਾਣੇ ਉਪਰੰਤ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਸ ਵੇਲੇ ਦੇ ਮੁੱਖ ਮੰਤਰੀ ਪੰਜਾਬ ਸ੍ਰ.ਪ੍ਰਕਾਸ਼ ਸਿੰਘ ਬਾਦਲ ਚੇਅਰਮੈਨ ਦੇ ਗ੍ਰਹਿ ਵਿਖੇ ਪਹੁੰਚੇ ਸਨ । ਸ੍ਰ. ਬਾਦਲ ਨੇ ਇਸ ਮੌਕੇ ਬਾਈ ਅਜਮੇਰ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਹਨਾਂ ਦੀ ਯਾਦ ਨੂੰ ਚਿਰਸਦੀਵੀ ਬਣਾਉਣ ਲਈ ਪਿੰਡ ਦੇ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਸਕੂਲ ਦਾ ਨਾਮ ਵੀ ਬਾਈ ਅਜਮੇਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਰੱਖਣ ਦੇ ਹੁਕਮ ਜਾਰੀ ਕੀਤੇ ਸਨ।   ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ