ਮਾਉਟ ਲਿਟਰਾ ਜੀ ਸਕੂਲ ਵਿਚ ਰਾਸ਼ਟਰੀ ਯੁਵਾ ਦਿਵਸ ਮਨਾਇਆ

ਮੋਗਾ, 12 ਜਨਵਰੀ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਹਰ ਸਾਲ 12 ਜਨਵਰੀ ਨੂੰ ਦੇਸ਼ ਭਰ ਵਿਚ ਰਾਸ਼ਟਰੀ ਯੁਵਾ ਦਿਵਸ ਦੇ ਤੌਰ ਤੇ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਭਾਰਤ ਸਰਕਾਰ ਨੇ 12 ਜਨਵਰੀ ਨੂੰ ਸਮਾਜ ਸੁਧਾਰਕ ਸੁਆਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਮਨਾਉਣ ਲਈ ਰਾਸ਼ਟਰੀ ਯੁਵਾ ਦਿਵਸ ਦੇ ਤੌਰ ਵਿਚ ਘੋਸ਼ਿਤ ਕੀਤਾ ਸੀ ਅਤੇ ਤਦ ਤੋਂ ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਪਰੇਡ, ਭਜਨ, ਸੰਗੀਤ, ਗੀਤ, ਸੰਮੇਲਨ, ਯੋਗਾਸਨ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਤੇ ਸਟਾਫ ਨੂੰ ਸੁਆਮੀ ਵਿਵੇਕਾ ਨੰਦ ਦੀ ਜੀਵਨੀ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੇ ਵਿਖਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।