10,000 ਦੀ ਰਿਸ਼ਵਤ ਲੈਂਦਾ ਸਬ ਇੰਸਪੈਕਟਰ ,ਵਿਚੋਲੇ ਸਮੇਤ, ਵਿਜੀਲੈਂਸ ਵਲੋਂ ਕਾਬੂ

ਚੰਡੀਗੜ੍ਹ, 12 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਭੂਚੋ ਪੁਲਿਸ ਚੌਂਕੀ ਜਿਲਾ ਬਠਿੰਡਾ ਦਾ ਇੰਚਾਰਜ ਹਰਗੋਬਿੰਦ ਸਿੰਘ ਅਤੇ ਇਕ ਪ੍ਰਾਇਵੇਟ ਵਿਅਕਤੀ ਰਾਮਜੀ ਲਾਲ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਬ ਇੰਸਪੈਕਟਰ ਅਤੇ ਉਸ ਦੇ ਵਿਚੌਲੇ ਵਜੋ ਕੰਮ ਕਰਦਾ ਪ੍ਰਾਇਵੇਟ ਵਿਅਕਤੀ ਨੰੂ ਸ਼ਿਕਾਇਤਕਰਤਾ ਜਗਜੀਤ ਸਿੰਘ ਵਾਸੀ ਤੁੰਗਵਾਲੀ, ਜਿਲਾ ਬਠਿੰਡਾ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਵਲੋਂ ਉਸ ਦੇ ਜਬਤ ਕੀਤੇ ਮੋਟਰਸਾਈਕਲ ਨੰੂ ਰਲੀਜ ਕਰਨ ਅਤੇ ਅਦਾਲਤ ਵਿਚ ਸਪੁਰਦਾਰੀ ਸਬੰਧੀ ਰਿਪੋਰਟ ਪੇਸ਼ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਵਿਚ ਤੈਅ ਹੋਇਆ ਹੈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਅਤੇ ਉਸ ਦੇ ਵਿਚੌਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਹਾਂ ਖਿਲਾਫ਼ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ