ਟੀ-20 ਵਰਲਡ ਕੱਪ ਲਈ ਹਰਮਨਪ੍ਰੀਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਦਿੱਤੀ ਜ਼ਿੰਮੇਵਾਰੀ

Harmanpreet Kaur

ਮੋਗਾ ,12 ਜਨਵਰੀ (ਜਸ਼ਨ) : ਆਸਟ੍ਰੇਲੀਆ 'ਚ ਹੋਣ ਵਾਲੇ ਮਹਿਲਾ ਆਈ.ਸੀ.ਸੀ. ਟੀ-20 ਵਰਲਡ ਕੱਪ 2020 ਲਈ ਬੀ.ਸੀ.ਸੀ.ਆਈ. ਵਲੋਂ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਟੀ-20 ਵਰਲਡ ਕੱਪ ਲਈ ਹਰਮਨਪ੍ਰੀਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਭਾਰਤੀ ਟੀਮ 'ਚ ਸਿਰਫ ਇੱਕ ਨਵੇਂ ਚਿਹਰੇ ਬੰਗਾਲ ਦੀ ਬੱਲੇਬਾਜ਼ ਰਿਚਾ ਘੋਸ਼ ਨੂੰ ਜਗ੍ਹਾ ਦਿੱਤੀ ਗਈ ਹੈ ਜਦੋਂ ਕਿ ਟੀਮ ਦੇ ਬਾਕੀ ਸਾਰੇ ਖਿਡਾਰੀ ਪੁਰਾਣੇ ਹੀ ਹਨ।

ਵਿਸ਼ਵ ਕੱਪ ਲਈ ਮਹਿਲਾ ਕ੍ਰਿਕਟ ਟੀਮ ਇਸ ਤਰ੍ਹਾਂ ਹੈ-ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ ਕਪਤਾਨ), ਸ਼ੈਫਾਲੀ ਵਰਮਾ, ਜੈਮਿਮ ਰੌਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਵੇਦਾ ਕ੍ਰਿਸ਼ਨਾਮੂਰਤੀ, ਰਿਚਾ ਘੋਸ਼, ਤਾਨੀਆ ਭਾਟੀਆ (ਵਿਕਟਕੀਪਰ), ਪੂਨਮ ਯਾਦਵ, ਰਾਧਾ ਯਾਦਵ, ਰਾਜੇਸ਼ਵਰੀ ਗਾਏਕਵਾੜ, ਸ਼ਿਖਾ ਪਾਂਡੇ, ਪੂਜਾ ਵਸਤਰਾਕਰ ਅਤੇ ਅਰੁੰਧਤੀ ਰੈੱਡੀ।